
ਕਿਹਾ, ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ
Amloh News: ਅਮਲੋਹ (ਅਨਿਲ ਲੁਟਾਵਾ)। ਸਕੂਲ ਆਫ਼ ਐਮੀਨੈਂਸ ਅਮਲੋਹ ਲੜਕੇ ਨੂੰ ਉੱਤਮ ਸਕੂਲ ਅਵਾਰਡ ਮਿਲਣਾ ਹਲਕਾ ਅਮਲੋਹ ਲਈ ਮਾਣ ਵਾਲੀ ਗੱਲ ਹੈ। ਇਸ ਨਾਲ ਇਲਾਕੇ ਦਾ ਨਾਂਅ ਰੌਸ਼ਨ ਹੋਇਆ ਹੈ ਜਿਸ ਦਾ ਸਿਹਰਾ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਸਕੂਲ ਮੈਨਜਮੈਂਟ ਕਮੇਟੀ ਦੀ ਮਿਹਨਤ ਨੂੰ ਜਾਂਦਾ ਹੈ ਤੇ ਸਾਰੇ ਵਧਾਈ ਦੇ ਪਾਤਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਕੂਲ ਆਫ਼ ਐਮੀਨੈਂਸ ਅਮਲੋਹ ਲੜਕੇ ਵਿਖੇ ਉੱਤਮ ਸਕੂਲ ਪੁਰਸਕਾਰ ਮਿਲਣ ਤੇ ਕਰਵਾਏ ਸਮਾਗਮ ’ਚ ਸ਼ਿਰਕਤ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਹ ਖਬਰ ਵੀ ਪੜ੍ਹੋ : Jasprit Bumrah Injury: ਜਸਪ੍ਰੀਤ ਬੁਮਰਾਹ ਨੂੰ ਲੈ ਕੇ ਤਜ਼ਰਬੇਕਾਰ ਗੇਂਦਬਾਜ਼ ਦਾ ਵੱਡਾ ਦਾਅਵਾ, ਪੜ੍ਹੋ ਪੂਰੀ ਖਬਰ
ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਵਿਦਿਆਰਥੀਆਂ ਲਈ ਤਿਆਰ ਹੋਏ ਚਾਰ ਕਮਰਿਆਂ ਦਾ ਉਦਘਾਟਨ ਕੀਤਾ। ਵਿਧਾਇਕ ਗੈਰੀ ਬੜਿੰਗ ਨੇ ਅੱਗੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਕ੍ਰਾਂਤੀ ਲਿਆਂਦੀ ਹੈ ਜਿਸ ਤਹਿਤ ਵਿਦਿਆਰਥੀਆਂ ਨੂੰ ਜਿੱਥੇ ਪੜਾਈ ਲਈ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ ਉੱਥੇ ਹੀ ਸਕੂਲਾਂ ਦਾ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਅੱਜ ਵੇਖਣ ਵਿੱਚ ਆਇਆ ਹੈ ਕਿ ਸਰਕਾਰੀ ਸਕੂਲਾਂ ’ਚ ਮਾਪੇ ਆਪਣੇ ਬੱਚਿਆਂ ਨੂੰ ਪੜਾਉਣ ਲਈ ਪਹਿਲ ਕਰਨ ਲੱਗੇ ਹਨ ਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਅੱਜ ਪੜਾਈ ਦੇ ਖੇਤਰ ਤੇ ਖੇਡਾਂ ’ਚ ਅੱਗੇ ਆਉਣ ਲੱਗੇ ਹਨ। Amloh News
ਇਸ ਮੌਕੇ ’ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਸਕੂਲ ਦੇ ਪ੍ਰਿੰਸੀਪਲ ਇਕਬਾਲ ਸਿੰਘ ਤੇ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਪ੍ਰਿੰਸੀਪਲ ਇਕਬਾਲ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਮੀਤ ਪ੍ਰਧਾਨ ਜਗਤਾਰ ਸਿੰਘ, ਰਣਜੀਤ ਸਿੰਘ ਪਨਾਗ, ਦਵਿੰਦਰ ਸਿੰਘ ਰੈਹਿਲ, ਦਲਵੀਰ ਸਿੰਘ ਸੰਧੂ, ਸਰੀਤਾ ਸ਼ਰਮਾ, ਜਤਿੰਦਰ ਸਿੰਘ ਰਾਮਗੜ੍ਹੀਆ, ਮੋਨੀ ਪੰਡਿਤ, ਦਵਿੰਦਰ ਅਰੋੜਾ, ਰਾਕੇਸ਼ ਕੁਮਾਰ ਬੰਟੀ, ਮਹਿੰਦਰਪਾਲ ਸਿੰਘ, ਜਗਦੇਵ ਸਿੰਘ, ਮੀਨੂੰ ਪਜਨੀ, ਕੁਲਦੀਪ ਦੀਪਾ, ਵੀਰਪਾਲ ਸਿੰਘ ਗਿੱਲ, ਇਸ਼ਵਰ ਚੰਦਰ, ਸੀਮਾ ਸ਼ਰਮਾ, ਅਮਰਜੀਤ ਧੀਮਾਨ, ਬੰਤ ਸਿੰਘ, ਲਤਾ ਠਾਕੁਰ ਦਫ਼ਤਰ ਇੰਚਾਰਜ, ਸਕੂਲ ਸਟਾਫ ਤੇ ਵਿਦਿਆਰਥੀ ਮੌਜ਼ੂਦ ਸਨ।