Punjab Crime News
Punjab Crime News: ਮੋਗਾ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੋਗਾ ’ਚ ਵੀਰਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਸ਼ਿਵ ਸੈਨਾ (ਬਾਲ ਠਾਕਰੇ) ਦੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਏ ਮੰਗਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੰਗਤ ਰਾਏ ਰਾਤ ਨੂੰ ਮੋਗਾ ਦੇ ਗਿੱਲ ਪੈਲੇਸ ਨੇੜੇ ਇੱਕ ਡੇਅਰੀ ’ਚ ਦੁੱਧ ਖਰੀਦਣ ਆਇਆ ਸੀ। ਇਸ ਦੌਰਾਨ ਤਿੰਨ ਬਦਮਾਸ਼ਾਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਇੱਕ 11 ਸਾਲ ਦਾ ਬੱਚਾ ਵੀ ਜ਼ਖਮੀ ਹੋ ਗਿਆ। ਡਿਪਟੀ ਸੁਪਰਡੈਂਟ ਆਫ਼ ਪੁਲਿਸ (ਸ਼ਹਿਰ) ਰਵਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਮੰਗਤ ਰਾਏ ਮੰਗਾ ਦੀ ਸਟੇਡੀਅਮ ਰੋਡ ’ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਇਹ ਖਬਰ ਵੀ ਪੜ੍ਹੋ : Holi 2025: ਨਫ਼ਰਤ ਮਿਟਾ ਏਕਤਾ ਦਾ ਪਾਠ ਪੜ੍ਹਾਉਂਦੇ ਹੋਲੀ ਦੇ ਰੰਗ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਮੌਕੇ ’ਤੇ ਪਹੁੰਚੀ ਤੇ ਉਸਨੂੰ ਨੇੜਲੇ ਹਸਪਤਾਲ ਲੈ ਗਈ ਜਿੱਥੇ ਡਾਕਟਰਾਂ ਦੀ ਟੀਮ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਮੰਗਤ ਰਾਏ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਲਈ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਇਸ ਕਤਲ ਦੇ ਪਿੱਛੇ ਕੌਣ ਹੈ, ਇਹ ਪਤਾ ਲਗਾਉਣ ਲਈ ਕਈ ਸ਼ੱਕੀ ਵਿਅਕਤੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। Punjab Crime News