
Rohit Sharma: ਸਪੋਰਟਸ ਡੈਸਕ। ਭਾਰਤ ਨੂੰ ਚੈਂਪੀਅਨਜ਼ ਟਰਾਫੀ 2025 ਦਾ ਖਿਤਾਬ ਦਿਵਾਉਣ ਤੋਂ ਬਾਅਦ, ਕਪਤਾਨ ਰੋਹਿਤ ਸ਼ਰਮਾ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਲਈ ਮਾਲਦੀਵ ਪਹੁੰਚ ਗਏ ਹਨ। ਹਿਟਮੈਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿੱਤੀ। ਉਨ੍ਹਾਂ ਪਰਿਵਾਰ ਨਾਲ ਫੋਟੋਆਂ ਸਾਂਝੀਆਂ ਕੀਤੀਆਂ। ਇਨ੍ਹਾਂ ’ਚ ਰੋਹਿਤ ਆਪਣੀ ਪਤਨੀ ਰਿਤਿਕਾ ਸਜਦੇਹ, ਧੀ ਸਮਾਇਰਾ ਤੇ ਪੁੱਤਰ ਅਹਾਨ ਨਾਲ ਮਸਤੀ ਕਰਦੇ ਦਿਖਾਈ ਦੇ ਰਹੇ ਹਨ। Rohit Sharma
IPL ਦੇ 18ਵੇਂ ਸੀਜ਼ਨ ’ਚ ਖੇਡਦੇ ਨਜ਼ਰ ਆਉਣਗੇ ਰੋਹਿਤ ਸ਼ਰਮਾ
ਇਹ ਤਜਰਬੇਕਾਰ ਸੱਜੇ ਹੱਥ ਦੇ ਬੱਲੇਬਾਜ਼ ਬਹੁਤ ਜਲਦੀ ਆਈਪੀਐਲ 2025 ’ਚ ਖੇਡਦੇ ਨਜ਼ਰ ਆਉਣਗੇ। ਇਹ ਟੂਰਨਾਮੈਂਟ 22 ਮਾਰਚ ਤੋਂ ਸ਼ੁਰੂ ਹੋਵੇਗਾ ਜਿਸ ’ਚ ਮੁੰਬਈ ਇੰਡੀਅਨਜ਼ 23 ਮਾਰਚ ਨੂੰ ਚੇਨਈ ਸੁਪਰ ਕਿੰਗਜ਼ ਵਿਰੁੱਧ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ। ਇਸ ਤੋਂ ਪਹਿਲਾਂ, ਹਿਟਮੈਨ ਦੇ ਟੀਮ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਉਹ ਆਪਣੇ ਪਰਿਵਾਰ ਨਾਲ ਮਾਲਦੀਵ ’ਚ ਛੁੱਟੀਆਂ ਮਨਾ ਰਹੇ ਹਨ। Rohit Sharma
ਫਾਈਨਲ ’ਚ ਨਿਊਜ਼ੀਲੈਂਡ ਨੂੰ ਹਰਾਇਆ | Rohit Sharma
ਦੁਬਈ ’ਚ ਖੇਡੇ ਗਏ ਫਾਈਨਲ ਮੈਚ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ। ਰੋਹਿਤ ਸ਼ਰਮਾ ਦੀ ਅਗਵਾਈ ਹੇਠ ਟੀਮ ਇੰਡੀਆ ਨੇ 12 ਸਾਲਾਂ ਬਾਅਦ ਚੈਂਪੀਅਨਜ਼ ਟਰਾਫੀ ਦਾ ਖਿਤਾਬ ਜਿੱਤਿਆ। ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ 252 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਭਾਰਤ ਨੇ ਇੱਕ ਓਵਰ ਬਾਕੀ ਰਹਿੰਦੇ ਹੋਏ ਹਾਸਲ ਕਰ ਲਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਤੋਂ ਬਾਅਦ, ਨਿਊਜ਼ੀਲੈਂਡ ਨੇ 50 ਓਵਰਾਂ ’ਚ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ।
ਜਵਾਬ ’ਚ, ਭਾਰਤ ਨੇ 49 ਓਵਰਾਂ ’ਚ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਰੋਹਿਤ ਸ਼ਰਮਾ ਨੇ ਕਪਤਾਨੀ ਪਾਰੀ ਖੇਡੀ। ਉਨ੍ਹਾਂ 76 ਦੌੜਾਂ ਬਣਾ ਕੇ ਭਾਰਤ ਨੂੰ ਮੁਸ਼ਕਲ ’ਚੋਂ ਕੱਢਿਆ। ਇਹ ਭਾਰਤ ਦੀ 7ਵੀਂ ਆਈਸੀਸੀ ਟਰਾਫੀ ਹੈ। ਇਸ ਤੋਂ ਪਹਿਲਾਂ, ਟੀਮ 1983 ਤੇ 2011 ਇੱਕ ਰੋਜ਼ਾ ਵਿਸ਼ਵ ਕੱਪ, 2007 ਤੇ 2024 ਟੀ-20 ਵਿਸ਼ਵ ਕੱਪ ਤੇ 2002, 2013 ਤੇ 2025 ਚੈਂਪੀਅਨਜ਼ ਟਰਾਫੀ ਖਿਤਾਬ ਜਿੱਤ ਚੁੱਕੀ ਹੈ। ਭਾਰਤ ਪੂਰੇ ਟੂਰਨਾਮੈਂਟ ਦੌਰਾਨ ਅਜੇਤੂ ਰਿਹਾ। ਉਨ੍ਹਾਂ ਲਗਾਤਾਰ 5 ਮੈਚ ਖੇਡੇ ਤੇ ਸਾਰੇ ਹੀ ਜਿੱਤੇ।