Punjab Weather Today: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਮੌਸਮ ’ਚ ਲਗਾਤਾਰ ਬਦਲਾਅ ਵੇਖੇ ਜਾ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਲਗਾਤਾਰ ਵਧ ਰਿਹਾ ਹੈ, ਪਰ ਕੱਲ੍ਹ ਤੋਂ ਮੌਸਮ ’ਚ ਥੋੜ੍ਹਾ ਜਿਹਾ ਬਦਲਾਅ ਆਇਆ ਹੈ ਤੇ ਬੱਦਲਵਾਈ ਹੈ ਤੇ ਹਲਕੀ ਬੂੰਦਾ-ਬਾਂਦੀ ਹੋ ਰਹੀ ਹੈ। ਇਸ ਦੌਰਾਨ, ਮੌਸਮ ਵਿਭਾਗ ਨੇ ਅੱਜ ਪੂਰੇ ਸੂਬੇ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ 14 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਮੀਂਹ ਦੇ ਨਾਲ-ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਕੱਲ੍ਹ ਵੀ ਕਈ ਥਾਵਾਂ ’ਤੇ ਤੂਫ਼ਾਨ ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। Punjab Weather Today
ਇਹ ਖਬਰ ਵੀ ਪੜ੍ਹੋ : Punjab News: 17 ਮਾਰਚ ਲਈ ਹੋ ਗਿਆ ਹੈ ਵੱਡਾ ਐਲਾਨ, ਫਾਇਦਾ ਲੈਣ ਲਈ ਪੜ੍ਹੋ ਇਹ ਖਬਰ
ਭਾਰਤੀ ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ ’ਤੇ ਗਰਜ-ਤੂਫ਼ਾਨ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਵਿਭਾਗ ਦਾ ਇਹ ਵੀ ਮੰਨਣਾ ਹੈ ਕਿ ਅੱਜ ਦੇ ਮੀਂਹ ਦਾ ਜ਼ਿਆਦਾ ਪ੍ਰਭਾਵ ਮਾਝਾ ਤੇ ਦੋਆਬਾ ਦੇ ਕਈ ਇਲਾਕਿਆਂ ’ਚ ਵੇਖਣ ਨੂੰ ਮਿਲੇਗਾ, ਜਦੋਂ ਕਿ ਮਾਲਵੇ ’ਚ ਵੀ ਹਲਕਾ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। Punjab Weather Today
ਇਸੇ ਤਰ੍ਹਾਂ ਵਿਭਾਗ ਨੇ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਸ਼ਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਤੇ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਕੱਲ੍ਹ ਮਾਝਾ ਤੇ ਦੋਆਬੇ ਦੇ ਸਾਰੇ ਜ਼ਿਲ੍ਹਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਮਾਲਵੇ ਦੇ ਜ਼ਿਆਦਾਤਰ ਇਲਾਕਿਆਂ ’ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ’ਚ ਤਾਪਮਾਨ ’ਚ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।