Crime News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੇ ਆਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਤਹਿਤ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਅਤੇ ਸਹਾਇਕ ਥਾਣੇਦਾਰ ਤਿਲਕ ਰਾਜ ਨੇ ਦੱਸਿਆ ਕਿ ਰਣਧੀਰ ਸਿੰਘ ਵਾਸੀ ਪਿੰਡ ਝਾਂਮਪੁਰ ਨੇ ਸ਼ਿਕਾਇਤ ਕੀਤੀ ਸੀ, ਕਿ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ, ਜਿਸ ’ਤੇ ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ੱਕ ਦੇ ਬਿਨਾ ਤੇ ਮਨਦੀਪ ਸਿੰਘ ਉਰਫ ਦੀਪਾ ਵਾਸੀ ਕੁੱਕੜ ਮਾਜਰਾ, ਮੰਡੀ ਗੋਬਿੰਦਗੜ੍ਹ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਦੌਰਾਨ ਜਸਵੀਰ ਸਿੰਘ ਵਾਸੀ ਪਿੰਡ ਤਲਾਨੀਆ ਨੂੰ ਨਾਮਜ਼ਦ ਕੀਤਾ ਗਿਆ ਅਤੇ ਫਿਰ ਜਸਵੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿਛ ਕੀਤੀ ਗਈ।
ਇਹ ਵੀ ਪੜ੍ਹੋ: Amritsar Blast Case: ਅੰਮ੍ਰਿਤਸਰ ਧਮਾਕਾ ਮਾਮਲੇ ’ਚ ਤਿੰਨ ਗ੍ਰਿਫ਼ਤਾਰ, ਤੜਕਸਾਰ ਹੋਇਆ ਸੀ ਧਮਾਕਾ
ਉਸ ਦੀ ਪੁੱਛਗਿਛ ਵਿੱਚ ਜਗਜੀਤ ਸਿੰਘ ਵਾਸੀ ਪਿੰਡ ਬਰੋਂਗਾ ਅਤੇ ਕਮਲਪ੍ਰੀਤ ਸਿੰਘ ਬਾਬਾ ਉਰਫ ਸੁਮਨ ਵਾਸੀ ਪਿੰਡ ਬੜੀ ਟਿੱਬਾ, ਜ਼ਿਲ੍ਹਾ ਮਲੇਰਕੋਟਲਾ ਹਾਲ ਵਾਸੀ ਫ਼ਤਹਿਗੜ੍ਹ ਸਾਹਿਬ ਨੂੰ ਨਾਮਜ਼ਦ ਕੀਤਾ ਗਿਆ। ਫਿਰ ਜਗਜੀਤ ਸਿੰਘ, ਜਸਵੀਰ ਸਿੰਘ ਅਤੇ ਕਮਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ, ਇਹਨਾਂ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ, ਜਦ ਕਿ ਮਨਦੀਪ ਸਿੰਘ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਗਿਆ ਹੈ। ਇਹਨਾਂ ਤੋਂ 3 ਮੋਟਰਸਾਈਕਲ ਬਰਾਮਦ ਕੀਤੇ ਹਨ। Crime News