ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News Punjab Roads:...

    Punjab Roads: ਪੰਜਾਬ ਦੇ ਇਨ੍ਹਾਂ ਸ਼ਹਿਰਾਂ ਦੀ ਬੱਲੇ! ਬੱਲੇ!, ਸੜਕਾਂ ਪਾਉਣਗੀਆਂ ਵਿਦੇਸ਼ਾਂ ਦਾ ਭੁਲੇਖਾ, ਵਿਕਾਸ ਹੀ ਵਿਕਾਸ

    Punjab Roads
    Punjab Roads: ਪੰਜਾਬ ਦੇ ਇਨ੍ਹਾਂ ਸ਼ਹਿਰਾਂ ਦੀ ਬੱਲੇ! ਬੱਲੇ!, ਸੜਕਾਂ ਪਾਉਣਗੀਆਂ ਵਿਦੇਸ਼ਾਂ ਦਾ ਭੁਲੇਖਾ, ਵਿਕਾਸ ਹੀ ਵਿਕਾਸ

    Punjab Roads: ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਐਲਾਨ

    • ਪੰਜਾਬ ਦੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ’ਤੇ ਕੇਂਦਰਤ ‘ਆਪ’ ਸਰਕਾਰ ਦੀ ਇਹ ਪਹਿਲਕਦਮੀ: ਚੀਮਾ

    Punjab Roads: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ ਸ਼ੁਰੂਆਤੀ ਪੜਾਅ ਵਿੱਚ ਤਿੰਨ ਵੱਡੇ ਸ਼ਹਿਰਾਂ-ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀ ਚੋਣ ਕੀਤੀ ਗਈ ਹੈ। ਇਹ ਸ਼ਹਿਰ ਜਲਦੀ ਹੀ 140 ਕਰੋੜ ਰੁਪਏ ਤੋਂ ਵੱਧ ਦੇ ਇਸ ਪ੍ਰੋਜੈਕਟ ਤਹਿਤ ਆਪਣੀਆਂ 42 ਕਿਲੋਮੀਟਰ ਲੰਬੀਆਂ ਪ੍ਰਮੁੱਖ ਸੜਕਾਂ-ਗਲੀਆਂ ਨੂੰ ਡਿਜ਼ਾਈਨ ਕੀਤੇ ਗਏ ਸ਼ਹਿਰੀ ਸਥਾਨਾਂ ਵਿੱਚ ਬਦਲਣ ਦੀ ਗਵਾਹੀ ਭਰਨਗੇ।

    Read Also : Punjab Farmers News: ਨਵੀਆਂ ਪੈੜਾਂ: ਬੇਜ਼ਮੀਨਾ ਸ਼ਕੂਰ ਬਣਿਆ ‘ਪਨੀਰੀਆਂ’ ਦਾ ਬਾਦਸ਼ਾਹ

    ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਜੈਕਟ ਦੀ ਕਾਮਯਾਬੀ ’ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ’ਤੇ ਇਸ ਪ੍ਰੋਜੈਕਟ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾਵੇਗਾ। ਖਜ਼ਾਨਾ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਤਿੰਨ ਵੱਖ-ਵੱਖ ਪੜਾਵਾਂ ਵਿੱਚ ਸ਼ੁਰੂ ਹੋਵੇਗੀ।

    Punjab Roads

    ਪਹਿਲਾ ਪੜਾਅ ਡਿਜ਼ਾਇਨ ’ਤੇ ਕੇਂਦਰਤ ਹੋਵੇਗਾ, ਜਿਸ ਤਹਿਤ ਚੋਟੀ ਦੇ ਸ਼ਹਿਰੀ ਯੋਜਨਾਕਾਰਾਂ ਅਤੇ ਕੌਮਾਂਤਰੀ ਮਾਹਿਰਾਂ ਵੱਲੋਂ ਚਾਰ ਮਹੀਨਿਆਂ ਦੀ ਮਿਆਦ ਵਿੱਚ ਵਿਸਤ੍ਰਿਤ ਖਾਕਾ ਤਿਆਰ ਕਰਨਾ ਸ਼ਾਮਲ ਹੈ। ਦੂਜੇ ਪੜਾਅ ਵਿੱਚ ਅੱਠ ਮਹੀਨਿਆਂ ਦੀ ਉਸਾਰੀ ਦੀ ਮਿਆਦ ਸ਼ਾਮਲ ਹੈ, ਜਿਸ ਦੌਰਾਨ ਪ੍ਰਮੁੱਖ ਨਿਰਮਾਣ ਏਜੰਸੀਆਂ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਇਹਨਾਂ ਡਿਜ਼ਾਈਨਾਂ ਨੂੰ ਅਮਲੀ ਰੂਪ ਦੇਣਗੀਆਂ।

    ਉਨ੍ਹਾਂ ਕਿਹਾ ਕਿ ਆਖ਼ਰੀ ਪੜਾਅ ਆਧੁਨਿਕ ਸਾਜ਼ੋ-ਸਾਮਾਨ ਦੀ ਵਰਤੋਂ ਨਾਲ ਨਿਯਮਤ ਮਸ਼ੀਨੀ ਸਫਾਈ ਦੇ ਨਾਲ, ਨਿਰਮਾਣ ਏਜੰਸੀਆਂ ਤੋਂ ਇੱਕ ਦਹਾਕੇ-ਲੰਬੇ ਰੱਖ-ਰਖਾਅ ਦੀ ਵਚਨਬੱਧਤਾ ਨੂੰ ਯਕੀਨੀ ਬਣਾਉਂਦਾ ਹੈ। ਇਸ ਪ੍ਰੋਜੈਕਟ ਲਈ ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਦੀਆਂ ਸੜਕਾਂ ਨੂੰ ਦੀ ਚੋਣ ਬਹੁਤ ਧਿਆਨ ਨਾਲ ਕੀਤੀ ਗਈ ਹੈ। ਲੁਧਿਆਣਾ ਦਾ ਪ੍ਰੋਜੈਕਟ 12.4 ਕਿਲੋਮੀਟਰ ਦਾ ਹੋਵੇਗਾ, ਜਿਸ ਵਿੱਚ ਪੁਰਾਣੀ ਜੀਟੀ ਰੋਡ (ਸ਼ੇਰਪੁਰ ਚੌਂਕ ਤੋਂ ਜਗਰਾਓਂ ਪੁਲ) – 6.5 ਕਿਲੋਮੀਟਰ, ਚੌੜਾ ਬਾਜ਼ਾਰ – ਕਲਾਕ ਟਾਵਰ ਤੋਂ ਸ਼ੁਰੂ ਹੋ ਕੇ – 1.7 ਕਿਲੋਮੀਟਰ, ਅਤੇ ਘੁਮਾਰ ਮੰਡੀ ਰੋਡ (ਫੁਹਾਰਾ ਚੌਂਕ ਤੋਂ ਆਰਤੀ ਸਿਨੇਮਾ ਤੱਕ 4 ਕਿਲੋਮੀਟਰ) ਵਰਗੀਆਂ ਸੜਕਾਂ ਸ਼ਾਮਲ ਹਨ।

    LEAVE A REPLY

    Please enter your comment!
    Please enter your name here