ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ

Bhartiya Kisan Union
Bhartiya Kisan Union | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ

ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਘੱਲ ਖੁਰਦ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਬਲਜੀਤ ਸਿੰਘ ਭੰਗਾਲੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਬਲਜਿੰਦਰ ਸਿੰਘ ਬੱਬੀ ਫਿਰੋਜ਼ਸਾਹ ਸੂਬਾ ਵਾਇਸ ਪ੍ਰਧਾਨ ਤੇ ਮਨਦੀਪ ਸਿੰਘ ਗਿੱਲ ਜ਼ਿਲ੍ਹਾ ਮੀਤ ਪ੍ਰਧਾਨ, ਮੇਲਾ ਸਿੰਘ ਭੋਲੂਵਾਲਾ ਬਲਾਕ ਜਨਰਲ ਸਕੱਤਰ, ਰਾਜਿੰਦਰਪਾਲ ਸਿੰਘ ਵਿੱਤ ਸਕੱਤਰ, ਹਜੂਰ ਸਿੰਘ ਬਲਾਕ ਮੀਤ ਪ੍ਰਧਾਨ, ਸਰਬਜੀਤ ਸਿੰਘ ਲੱਲੇ ਪ੍ਰਚਾਰ ਸਕੱਤਰ ਵਿਸੇਸ਼ ਤੌਰ ’ਤੇ ਪੁੱਜੇ।

ਇਸ ਮੌਕੇ ਮੀਟਿੰਗ ਦੌਰਾਨ ਵੱਖ ਵੱਖ ਕਿਸਾਨ ਬੁਲਾਰਿਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਕੀਤੇ ਵਤੀਰੇ ਦੀ ਪੁਰਜੋਰ ਸ਼ਬਦਾਂ ’ਚ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ । ਜਿਸ ਨੇ ਰਾਤ ਨੂੰ ਡੇਢ-ਦੋ ਵਜੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਕੇ ਥਾਣੇ ’ਚ ਡੱਕਿਆ। ਜਿਸ ਤੋਂ ਇਸ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਹੈ।

Read Also : Road Accident: ਸੜਕ ਹਾਦਸੇ ‘ਚ ਮੋਟਰਸਾਇਕਲ ਸਵਾਰ ਦੀ ਮੌਤ, ਦੂਜਾ ਗੰਭੀਂਰ ਜ਼ਖਮੀ

ਇਸ ਮੌਕੇ ਗੁਰਮੀਤ ਸਿੰਘ, ਜਗਦੀਪ ਸਿੰਘ, ਲਫਟੈਣ ਸਿੰਘ ਇਕਾਂਈ ਪ੍ਰਧਾਨ, ਸੁਰਜੀਤ ਸਿੰਘ ਫੌਜੀ, ਹਰਭਜਨ ਸਿੰਘ ਇਕਾਂਈ ਪ੍ਰਧਾਨ, ਸਤਵੰਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਮਹਿੰਦਰ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ, ਸੁਬੇਗ ਸਿੰਘ, ਬਲਦੇਵ ਸਿੰਘ, ਹਰਬੰਸ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ ਆਦਿ ਕਿਸਾਨ ਮੌਜੂਦ ਸਨ।

LEAVE A REPLY

Please enter your comment!
Please enter your name here