Civil Hospital Ludhiana: ਅਪਗ੍ਰੇਡ ਹੋਏ ਸਿਵਲ ਹਸਪਤਾਲ ਦਾ ਕੇਜਰੀਵਾਲ ਭਲਕੇ ਕਰਨਗੇ ਉਦਘਾਟਨ

Civil Hospital Ludhiana
Civil Hospital Ludhiana: ਅਪਗ੍ਰੇਡ ਹੋਏ ਸਿਵਲ ਹਸਪਤਾਲ ਦਾ ਕੇਜਰੀਵਾਲ ਭਲਕੇ ਕਰਨਗੇ ਉਦਘਾਟਨ

Civil Hospital Ludhiana: ਲੁਧਿਆਣਾ (ਜਸਵੀਰ ਸਿੰਘ ਗਹਿਲ)। ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 18 ਮਾਰਚ ਨੂੰ ਲੁਧਿਆਣਾ ਆਮਦ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਵੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਸਿਹਤ ਮੰਤਰੀ ਨੇ ਹਸਪਤਾਲ ਅੰਦਰ ਨਸ਼ਾ ਛੁਡਾਊ ਸੈਂਟਰ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਡਾ. ਸਿੱਧੂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰ ਵੱਲੋਂ ਸਰਕਾਰੀ/ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਦੌਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਜਿੱਥੇ ਪੰਜਾਬ ਪੁਲਿਸ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ, ਉੱਥੇ ਹੀ ਇਸ ਮੁਹਿੰਮ ਦੀ ਅਗਵਾਈ ਲਈ ਬਣਾਈ ਗਈ ਸਬ ਕਮੇਟੀ ਦੇ ਮੈਂਬਰਾਂ ਵੱਲੋਂ ਨਸ਼ਾ ਛੁਡਾਊ ਕੇਂਦਰਾਂ ’ਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

Read Also : Haryana Budget: ਔਰਤਾਂ ਨੂੰ ਮਿਲ ਸਕਦੈ 2100 ਰੁਪਏ ਦਾ ਤੋਹਫ਼ਾ, ਦੋ ਲੱਖ ਕਰੋੜ ਨੂੰ ਪਾਰ ਕਰੇਗਾ ਹਰਿਆਣਾ ਦਾ ਬਜਟ

ਜਿਸ ਦੇ ਤਹਿਤ ਨਸ਼ਾ ਛੱਡਣ ਵਾਲੇ ਮਰੀਜ਼ਾਂ ਦੀ ਸਿਹਤਯਾਬੀ ਲਈ ਉਹ ਸਿਹਤ ਮਹਿਕਮੇ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਛੱਡਣ ਵਾਲਿਆਂ ਨੂੰ ਹਰ ਜ਼ਿਲ੍ਹੇ ਦੇ ਵਿੱਚ ਸਕਿੱਲ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ, ਜਿਸ ਤੋਂ ਬਾਅਦ ਉਦਯੋਗਾਂ ਦੀ ਮੰਗ ’ਤੇ ਨਸ਼ਾ ਛੱਡਣ ਵਾਲਿਆਂ ਨੂੰ ਕੰਮ ਸਿਖਾਇਆ ਜਾਵੇਗਾ। ਡਾ. ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਮਹਿਕਮੇ ਕੋਲ ਜਿੰਨਾ ਵੀ ਨਰਸਿੰਗ ਤੇ ਹੋਰ ਸਟਾਫ਼ ਮੌਜ਼ੂਦ ਹੈ, ਦੀਆਂ ਮੰਗਾਂ ’ਤੇ ਕੰਮ ਕੀਤਾ ਜਾ ਰਿਹਾ ਹੈ।

Civil Hospital Ludhiana

ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਦਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਵੱਡਾ ਰੋਲ ਰਹੇਗਾ, ਇਸ ਲਈ ਸਿਹਤ ਸਟਾਫ਼ ’ਚ ਵੀ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਸਾਫ਼ ਤੇ ਇਰਾਦਾ ਪੱਕਾ ਹੈ, ‘ਆਪ’ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਕੇ ਹੀ ਦਮ ਲਵੇਗੀ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸਿਵਲ ਸਰਜਨ ਡਾ. ਰਮਨਦੀਪ ਕੌਰ ਆਦਿ ਵੀ ਹਾਜ਼ਰ ਸਨ।

ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਡਾ. ਸਿੱਧੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮਸ਼ਵਰਾ ਦਿੰਦੇ ਹੋਏ ਆਖਿਆ ਕਿ ਫੂਡ ਪ੍ਰੋਸੈਸਿੰਗ ਦਾ ਬੇਹੱਦ ਅਹਿਮ ਮਹਿਕਮਾ ਜੋ ਉਨ੍ਹਾਂ ਕੋਲ ਹੈ, ਉਸ ਦੇ ਤਹਿਤ ਬਿੱਟੂ ਹਰ ਜ਼ਿਲ੍ਹੇ ਵਿੱਚ ਫੂਡ ਪ੍ਰੋਸੈਸਿੰਗ ਦਾ ਇੱਕ-ਇੱਕ ਪਲਾਂਟ ਲਾ ਦੇਣ ਅਤੇ ਰੇਲਵੇ ’ਚ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦਿਵਾ ਦੇਣ, ਇਸ ਨਾਲ ਉਹਨਾਂ ਰਾਹੀਂ ਪੰਜਾਬ ਦਾ ਭਲਾ ਹੋਵੇਗਾ।

LEAVE A REPLY

Please enter your comment!
Please enter your name here