Bikram Majithia : ਸੁਪਰੀਮ ਕੋਰਟ ਵੱਲੋਂ ਐਸਆਈਟੀ ਅੱਗੇ ਪੇਸ਼ ਹੋਣ ਦੇ ਦਿੱਤੇ ਗਏ ਸਨ ਨਿਰਦੇਸ਼
Bikram Majithia: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਅਕਾਲੀ ਸਰਕਾਰ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਅੱਜ ਫਿਰ ਨਸ਼ਾ ਤਸਕਰੀ ਮਾਮਲੇ ਵਿੱਚ ਐਸਆਈਟੀ ਅੱਗੇ ਪੇਸ਼ ਹੋਏ। ਐਸਆਈਟੀ ਅੱਗੇ ਪੇਸ਼ ਹੋਣ ਤੋਂ ਪਹਿਲਾਂ ਬਿਕਰਮ ਮਜੀਠੀਆ ਵੱਲੋਂ ਅੱਜ ਪੱਤਰਕਾਰਾਂ ਨਾਲ ਕਿਸੇ ਪ੍ਰਕਾਰ ਦੀ ਕੋਈ ਗੱਲਬਾਤ ਨਹੀਂ ਕੀਤੀ ਗਈ। ਜਦ ਕਿ ਪਹਿਲਾਂ ਉਹ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਗਵੰਤ ਮਾਨ ਸਰਕਾਰ ਨੂੰ ਬੁਰੀ ਤਰ੍ਹਾਂ ਘੇਰਦੇ ਸਨ। ਉਹ ਅੱਜ ਕਾਲੀਆਂ ਐਨਕਾਂ ਲਾ ਕੇ ਸਿਟ ਅੱਗੇ ਪੇਸ਼ ਹੋਣ ਲਈ ਪੁੱਜੇ ਸਨ। ਐਸਆਈਟੀ ਵੱਲੋਂ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿਛ ਜਾਰੀ ਸੀ ਦੇਖਣਾ ਹੋਵੇਗਾ ਕਿ ਬਾਹਰ ਆਉਣ ਤੋਂ ਬਾਅਦ ਮਜੀਠੀਆ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾਂਦੀ ਹੈ ਜਾਂ ਨਹੀਂ।
Read Also : Haryana BJP: ਹਰਿਆਣਾ ਭਾਜਪਾ ਨੇ 27 ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਕੀਤੀ ਜਾਰੀ