Punjab Government News: ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਹੈਲਪ ਲਾਈਨ ਨੰਬਰ 1100 ਜਾਰੀ ਕੀਤਾ ਗਿਆ ਹੈ। ਜਿਸ ਰਾਹੀਂ ਕੋਈ ਵੀ ਨਾਗਰਿਕ ਸਰਕਾਰੀ ਵਿਭਾਗਾਂ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਹੁਣ ਸੂਬੇ ਦੇ ਨਾਗਰਿਕਾਂ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰੀ ਦਫ਼ਤਰਾਂ ’ਚ ਲੋਕਾਂ ਦੀ ਖੱਜਲ-ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Read Also : Sangrur News: ਗੰਜੇਪਣ ਦੀ ਦਵਾਈ ਨੇ ਕੀਤਾ ਮਾਰੂ ਅਸਰ, ਮੱਚੀ ਹਾਹਾਕਾਰ
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਸਰਕਾਰੀ ਵਿਭਾਗ ਨਾਲ ਸਬੰਧਤ ਕੋਈ ਸ਼ਿਕਾਇਤ ਹੈ ਤਾਂ ਹੈਲਪਲਾਈਨ ਨੰਬਰ 1100 ’ਤੇ ਇਸ ਬਾਰੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ’ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਸਰਕਾਰ ਨੇ ਵਟਸਐਪ ਨੰਬਰ 98555-01076 ਵੀ ਜਾਰੀ ਕੀਤਾ ਹੈ ਜਿਸ ’ਤੇ ਨਾਗਰਿਕ ਵੱਲੋਂ ਕਿਸੇ ਵੀ ਸ਼ਿਕਾਇਤ ਨੂੰ ਆਨਲਾਈਨ ਹੀ ਦਰਜ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਰਜ ਸ਼ਿਕਾਇਤ ਅਧਿਕਾਰੀ ਦੇ ਆਨਲਾਈਨ ਖਾਤੇ ’ਚ ਜਾਵੇਗੀ ਅਤੇ ਸ਼ਿਕਾਇਤ ਦਾ ਸਮਾਂ ਬੱਧ ਨਿਪਟਾਰਾ ਕਰਨਾ ਜ਼ਰੂਰੀ ਹੋਵੇਗਾ। Punjab Government News