
Bhartiya Kisan Union Ugrahan: ਕਿਸਾਨ ਆਗੂ ਜੋਗਿੰਦਰ ਉਗਰਾਹਾਂ ਨੇ ਗ੍ਰਿਫਤਾਰੀ ਦਾ ਜਿਤਾਇਆ ਖਦਸ਼ਾ
- ਜੋਗਿੰਦਰ ਉਗਰਾਹਾਂ ਨੇ ਕਿਹਾ ਕਿ ਮਾਹੌਲ ਅਜੇ ਸਾਜਗਾਰ ਨਹੀਂ ਇਸ ਲਈ ਮੀਟਿੰਗ ਦੀ ਕੋਈ ਤੁੱਕ ਨਹੀਂ ਬਣਦੀ | Bhartiya Kisan Union Ugrahan
Bhartiya Kisan Union Ugrahan: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਜਾਣ ਤੋਂ ਮਨਾ ਕਰ ਦਿੱਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਖਦਸ਼ਾ ਜਤਾਇਆ ਗਿਆ ਹੈ ਕਿ ਸਰਕਾਰ ਮੀਟਿੰਗ ਦੌਰਾਨ ਉਹਨਾਂ ਸਮੇਤ ਆਗੂਆਂ ਨੂੰ ਗ੍ਰਿਫਤਾਰ ਕਰ ਸਕਦੀ ਹੈ ਕਿਉਂਕਿ ਪਿਛਲੇ ਦਿਨੀ ਹੀ ਕਿਸਾਨਾਂ ਦੀ ਕੇਂਦਰ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Read Also : Budget Session Punjab: ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ, ਕਿਸਾਨੀ ਮੁੱਦੇ ’ਤੇ ਵਿਰੋਧੀ ਕਰ ਸਕਦੇ ਨੇ ਵੱਡਾ ਹੰਗਾਮਾ…
ਕਿਸਾਨ ਆਗੂ ਨੇ ਕਿਹਾ ਕਿ ਅਜੇ ਪਿਛਲੇ ਦਿਨੀ ਤਾਂ ਪੰਜਾਬ ਸਰਕਾਰ ਵੱਲੋਂ ਇਹਨਾਂ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਕੱਲ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬੀਤੇ ਕੱਲ ਹੀ ਸੰਯੁਕਤ ਕਿਸਾਨ ਮੋਰਚੇ ਦੀਆਂ ਜਿਹੜੇ ਜਥੇਬੰਦੀਆਂ ਦੇ ਆਗੂ ਸੜਕਾਂ ਤੇ ਜਾਂ ਡੀਸੀ ਦਫਤਰਾਂ ਚ ਧਰਨ ਲਈ ਬੈਠੇ ਸਨ ਉਹਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਇਹ ਕੱਲ ਦੀ ਹੀ ਘਟਨਾ ਹੈ ਅਤੇ ਕੱਲ ਹੀ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਜੋ ਕਿਧਰੇ ਵੀ ਵਾਜਿਬ ਨਹੀਂ ਲੱਗਦਾ। Bhartiya Kisan Union Ugrahan
ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਬਾਕੀ ਆਗੂਆਂ ਨੂੰ ਵੀ ਇਸ ਸਬੰਧੀ ਸੋਚਣਾ ਚਾਹੀਦਾ ਹੈ। ਉੰਝ ਉਹਨਾਂ ਕਿਹਾ ਕਿ ਕਿਸੇ ਵੀ ਮਸਲੇ ਦਾ ਹੱਲ ਗੱਲਬਾਤ ਹੀ ਹੈ ਪਰ ਇਸ ਲਈ ਮਾਹੌਲ ਸਾਜਗਾਰ ਹੋਣਾ ਚਾਹੀਦਾ ਹੈ ਹੈ। ਉਗਰਾਹਾਂ ਨੇ ਕਿਹਾ ਕਿ ਪਿਛਲੇ ਦਿਨੀ ਸੰਯੁਕਤ ਕਿਸਾਨ ਮੋਰਚੇ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਧ ਬਚਾਲਿਓ ਉੱਠ ਕੇ ਚਲੇ ਗਏ ਸਨ। ਦੱਸਣ ਯੋਗ ਹੈ ਕਿ ਅੱਜ ਸ਼ਾਮ 4 ਵਜੇ ਪੰਜਾਬ ਸਰਕਾਰ ਵੱਲੋਂ ਇਹਨਾਂ ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ।