ਸਾਡੇ ਨਾਲ ਸ਼ਾਮਲ

Follow us

11.4 C
Chandigarh
Wednesday, January 28, 2026
More
    Home Breaking News Bribe: ਪੰਜਾਬ ...

    Bribe: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਮੰਗਣ ਵਾਲਾ ਜੰਗਲਾਤ ਗਾਰਡ ਕਾਬੂ

    Bribe
    ਮਲੇਰਕੋਟਲਾ:  ਰਿਸ਼ਵਤ ਮਾਮਲੇ ’ਚ ਫੜਿਆ ਦੋਸ਼ੀ ਵਿਜੀਲੈਂਸ ਟੀਮ ਨਾਲ।

    Bribe: ਮਾਲੇਰਕੋਟਲਾ,(ਗੁਰਤੇਜ ਜੋਸ਼ੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਨੇ ਕੁੱਪ ਖੁਰਦ ਪਿੰਡ ਦੇ ਨੇੜੇ ਪਿੰਡ ਦਿਲਾਵਰਗੜ੍ਹ ਰੋਹਣੋ ਵਿਖੇ ਇੱਕ ਮੈਰਿਜ ਪੈਲੇਸ ਬਣਾਇਆ ਹੈ ਪਰ ਉਕਤ ਮੁਲਜ਼ਮ ਨੇ ਮੁੱਖ ਸੜਕ ਤੋਂ ਪੈਲੇਸ ਤੱਕ ਜਾਣ ਲਈ ਪਹੁੰਚ ਰਸਤਾ ਦੇਣ ਵਾਸਤੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

    ਇਹ ਵੀ ਪੜ੍ਹੋ: Suicide: ਜਾਇਦਾਦ ਮਾਮਲੇ ’ਚ ਇੱਕ ਵਿਅਕਤੀ ਤੇ ਮਹਿਲਾ ਨੇ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

    ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਵਜੋਂ 20000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਆਰਥਿਕ ਅਪਰਾਧ ਸ਼ਾਖਾ, ਵਿਜੀਲੈਂਸ ਬਿਊਰੋ ਥਾਣਾ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। Bribe