ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News ਪੰਜਾਬ ਵਿੱਚ ਦਿ...

    ਪੰਜਾਬ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੋ-ਗੁਣੀ

    result of 12th class 2024

    ਭਗਵੰਤ ਸਿੰਘ ਮਾਨ ਵਲੋਂ ਦਿਵਿਆਂਗ ਸੈਨਿਕਾਂ ਲਈ ਕੀਤਾ ਵੱਡਾ ਫੈਸਲਾ

    ਚੰਡੀਗੜ੍ਹ। ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਦਿਵਿਆਂਗ ਸੈਨਿਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਮਿਲੇਗਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਵਿੱਤੀ ਤੌਰ ਜਿਆਦਾ ’ਤੇ ਸਹਾਇਤਾ ਮਿਲੇਗੀ।

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਮੇਸ਼ਾ ਹੀ ਬਾਰਡਰ ’ਤੇ ਡਿਊਟੀ ਦੇ ਰਹੇ ਫੌਜੀ ਜਵਾਨਾਂ ਅਤੇ ਸੈਨਿਕਾਂ ਦੇ ਹੱਕ ਵਿੱਚ ਵੱਡੇ ਪੱਧਰ ’ਤੇ ਫੈਸਲੇ ਕਰਦੇ ਆਏ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਹੀ ਫੌਜ ਦੇ ਜਵਾਨਾਂ ਦਾ ਮਾਨ ਸਨਮਾਨ ਕੀਤਾ ਹੈ। ਇਸ ਕਾਰਨ ਹੀ ਪੰਜਾਬ ਵਿੱਚ ਸ਼ਹੀਦ ਹੋਏ ਫੌਜੀ ਜਵਾਨਾਂ ਅਤੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਤੱਕ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਸਰਕਾਰੀ ਨੌਕਰੀ ਵੀ ਦਿੱਤੀ ਜਾ ਰਹੀ ਹੈ, ਜਿਹੜੀ ਕਿ ਦੇਸ਼ ਭਰ ਦੇ ਲਗਭਗ ਸਾਰੇ ਸੂਬਿਆਂ ਨਾਲੋਂ ਕਾਫ਼ੀ ਜਿਆਦਾ ਜਿਆਦਾ ਮਦਦ ਹੈ।

    ਪੰਜਾਬ ਸਰਕਾਰ ਵਲੋਂ ਆਪਣੀ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ। ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ। ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ।

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਵੇ ਅਤੇ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ।