Punjab Roadways Bus: ਪੰਜਾਬ ’ਚ ਸਰਕਾਰੀ ਬੱਸਾਂ ’ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ

Punjab Roadways Bus
Punjab Roadways Bus: ਪੰਜਾਬ ’ਚ ਸਰਕਾਰੀ ਬੱਸਾਂ ’ਤੇ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ

Punjab Roadways Bus: ਚੰਡੀਗੜ੍ਹ (ਸੱਚ ਕਹੂੰ ਨਿਊਜ)। ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਔਰਤਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਸਵਾਰੀਆਂ ਨੂੰ ਸਹੂਲਤ ਮਿਲ ਸਕੇ। ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਰੂਟਾ ’ਤੇ ਸਰਕਾਰੀ ਬੱਸ ਸੇਵਾ ਨਹੀਂ ਹੈ, ਸੂਬਾ ਸਰਕਾਰ ਉਨ੍ਹਾਂ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ।

Read Also : Punjab News: ਕੈਗ ਰਿਪੋਰਟ ’ਚ ਖੁਲਾਸਾ, ਕਾਂਗਰਸ ਦੇ ਕਾਰਜਕਾਲ ’ਚ ਪੰਜਾਬ ’ਚ ਸਿਹਤ ਸੇਵਾਵਾਂ ਨਹੀਂ ਸਨ ਤਸੱਲੀਬਖਸ਼

ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਲੋਕਾਂ ਦੀ ਮੰਗ ‘ਤੇ ਸਬੰਧਤ ਰੂਟ ’ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ’ਤੇ ਵੀ ਵਿਚਾਰ ਕਰੇਗਾ। ਟਰਾਂਸਪੋਰਟ ਮੰਤਰੀ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਰਾਜਪੁਰਾ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ ਅਤੇ ਚੰਡੀਗੜ੍ਹ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ, ਅਬਰਾਵਾਂ ਆਦਿ ਰੂਟਾਂ ’ਤੇ ਸਰਕਾਰੀ ਬੱਸ ਸੇਵਾ ਚਲਾਈ ਜਾ ਰਹੀ ਹੈ। Punjab Roadways Bus