Punjab Budget 2025: ਪੰਜਾਬ ਬਜ਼ਟ ਨੇ ਇਸ ਵਰਗ ਨੂੰ ਦਿੱਤਾ ਸਭ ਤੋਂ ਵੱਡਾ ਲਾਭ

Press Conference Harpal Cheema

Punjab Budget 2025: ਚੰਡੀਗੜ੍ਹ। ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ। ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ ‘ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ’ ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ।

Read Also : Punjab Budget 2025: Badalda Punjab: ਪੰਜਾਬ ਸਰਕਾਰ ਵੱਲੋਂ ਬਜਟ ਪੇਸ਼, ਜਾਣੋ ਕੀ ਕੁਝ ਰਿਹਾ ਖਾਸ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ।