Womens of Punjab: ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਬਜਟ ਪੇਸ਼ ਕਰਨ ਮਗਰੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਔਰਤਾਂ ਨੂੰ 1100-1100 ਰੁਪਏ ਦੇਣ ਬਾਰੇ ਹਰਪਾਲ ਚੀਮਾ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਤੋਂ ਸਰਵੇ ਕਰਵਾ ਰਹੇ ਹਨ ਅਤੇ ਵਿਚਾਰ-ਚਰਚਾ ਜਾਰੀ ਹੈ। ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ ਇਹ ਪੈਸੇ ਦੇ ਦਿੱਤੇ ਜਾਣਗੇ।
ਵਿਰੋਧੀਆਂ ’ਤੇ ਤੰਜ ਕੱਸਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸਾਲ 2022 ਤੋਂ ਬਾਅਦ ਪਹਿਲੀ ਵਾਰ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ। ਇਸ ਮੌਕੇ ਵਿਰੋਧੀਆਂ ਦੀ ਕਲਾਸ ਲਾਉਂਦਿਆਂ ਹਰਪਾਲ ਚੀਮਾ ਨੇ ਕਿਹਾ ਕਿ 2002 ਤੋਂ ਲੈ ਕੇ 2022 ਤੱਕ 2 ਵਾਰ ਕਾਂਗਰਸ ਅਤੇ 2 ਵਾਰ ਅਕਾਲੀ-ਭਾਜਪਾ ਦੀ ਸਰਕਾਰ ਰਹੀ। ਇਨ੍ਹਾਂ 2 ਦਹਾਕਿਆਂ ਦੇ ਸਮੇਂ ਦੌਰਾਨ ਨਾ ਪੰਜਾਬ ਦੇ ਨੌਜਵਾਨਾਂ ਅਤੇ ਨਾ ਕਿਸਾਨਾਂ ਲਈ ਕੋਈ ਰੋਡਮੈਪ ਸੀ, ਸਗੋਂ ਪੰਜਾਬ ਨੂੰ ਬਰਬਾਦ ਕਰਨ ਲਈ ਨਵੀਆਂ-ਨਵੀਆਂ ਸਕੀਮਾਂ ਦੀ ਸ਼ੁਰੂਆਤ ਇਨ੍ਹਾਂ ਦੋਹਾਂ ਸਰਕਾਰਾਂ ਦੇ ਸਮੇਂ ਹੋਈ। Womens of Punjab
Read Also : Punjab Budget 2025: ਪੰਜਾਬ ਬਜ਼ਟ ਨੇ ਇਸ ਵਰਗ ਨੂੰ ਦਿੱਤਾ ਸਭ ਤੋਂ ਵੱਡਾ ਲਾਭ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ’ਚ ਆਉਣ ਸਾਰ ਸਭ ਤੋਂ ਪਹਿਲਾਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਪਹਿਲੀ ਕੈਬਨਿਟ ਮੀਟਿੰਗ ਦੌਰਾਨ 30 ਹਜ਼ਾਰ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕਰਕੇ ਇਕ ਇਤਿਹਾਸ ਸਿਰਜਿਆ ਕਿ ਪੰਜਾਬ ਦਾ ਨੌਜਵਾਨ ਨਸ਼ਿਆਂ ਤੋਂ ਦੂਰ ਅਤੇ ਰੁਜ਼ਗਾਰ ਦੇ ਨੇੜੇ ਜਾਵੇਗਾ। ਇਹ ਮੁਹਿੰਮ ਪੰਜਾਬ ’ਚ ਜਾਰੀ ਹੈ ਅਤੇ ਅਸੀਂ 50 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਦੇ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਹੁਣ ਪੰਜਾਬ ਤਰੱਕੀ ਦੀਆਂ ਲੀਹਾਂ ’ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕ ਵੱਸਦਾ ਪੰਜਾਬ ਬਣਾ ਰਹੇ ਹਾਂ। ਇਸੇ ਕਰਕੇ ਅਸੀਂ ਅੱਜ ਦੇ ਬਜਟ ਦਾ ਥੀਮ ‘ਬਦਲਦਾ ਪੰਜਾਬ’ ਰੱਖਿਆ ਹੈ। ਉੁਨ੍ਹਾਂ ਕਿਹਾ ਕਿ ਪੰਜਾਬ ਨੂੰ ਅਸੀਂ ਆਰਥਿਕ ਪੱਖੋਂ ਮਜ਼ਬੂਤ ਬਣਾ ਰਹੇ ਹਾਂ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ।