ਮੁਲਜ਼ਮਾਂ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਜੁਰਮਾ ਤਹਿਤ ਦਰਜ ਸਨ 07 ਮੁਕੱਦਮੇ | Yudh Nashe Virudh
Yudh Nashe Virudh: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦਾ ਹੀ ਨਤੀਜਾ ਹੈ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਪਿਛਲੇ 07 ਮਹੀਨਿਆਂ ਦੌਰਾਨ 234 ਮੁਕੱਦਮੇ ਦਰਜ ਕਰਕੇ 431 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਹਿਤ ਪਿਛਲੇ 48 ਘੰਟਿਆਂ ਦੌਰਾਨ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ 03 ਮੁਕੱਦਮੇ ਦਰਜ ਕਰਕੇ 05 ਨਸ਼ਾ ਤਸਕਰਾਂ ਨੂੰ 290 ਨਸ਼ੀਲੇ ਕੈਪਸੂਲ ਅਤੇ 445 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।
ਇੰਸਪੈਕਟਰ ਜਗਤਾਰ ਸਿੰਘ ਮੁੱਖ ਅਫਸਰ ਥਾਣਾ ਸਿਟੀ ਫਰੀਦਕੋਟ ਦੀ ਨਿਗਰਾਨੀ ਹੇਠ ਸ਼:ਥ ਹਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਜਦੋਂ ਪੁਲਿਸ ਪਾਰਟੀ ਸਾਦਿਕ ਰੋਡ ਵਾਲੀ ਸਾਈਡ ਤੋਂ ਆਰਮੀ ਛਾਉਣੀ ਵੱਲ ਜਾ ਰਹੀ ਸੀ ਤਾਂ ਆਰਮੀ ਛਾਉਣੀ ਵਾਲੀ ਸਾਈਡ ਤੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਪਾਰਟੀ ਨੇ ਉਸਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 60 ਨਸ਼ੀਲੀਆਂ ਗੋਲੀਆ ਬਰਾਮਦ ਹੋਈਆਂ। ਜਿਸਤੇ ਮੁਕੱਦਮਾ ਨੰਬਰ 117 ਅ/ਧ 22(ਬੀ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਗ੍ਰਿਫਤਾਰ ਮੁਲਜ਼ਮ ਦੀ ਪਹਿਚਾਣ ਸੰਦੀਪ ਸਿੰਘ ਉਰਫ ਸੈਟੀ ਪੁੱਤਰ ਦਾਰਾ ਸਿੰਘ ਵਾਸੀ ਗਲੀ ਨੰਬਰ 04, ਦਸ਼ਮੇਸ਼ ਨਗਰ ਫਰੀਦਕੋਟ ਵਜੋਂ ਹੋਈ ਹੈ।
ਇਹ ਵੀ ਪੜ੍ਹੋ:Haryana Cabinet: ਵਿਨੇਸ਼ ਫੋਗਾਟ ਨੂੰ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਦੇ ਬਰਾਬਰ ਸਨਮਾਨ ਮਿਲੇਗਾ, ਹਰਿਆਣਾ ਕੈਬਨਿਟ ਦਾ …
ਇੰਸਪੈਕਟਰ ਨਵਦੀਪ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਦੀ ਨਿਗਰਾਨੀ ਹੇਠ ਸ:ਥ ਜੈਜੀਤ ਸਿੰਘ ਵੱਲੋ ਥਾਣਾ ਸਾਦਿਕ ਵਿਖੇ ਸੂਚਨਾ ਮਿਲੀ ਕਿ ਹਰਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਗੁੰਮਟੀ ਕਲਾਂ ਜਿਲ੍ਹਾ ਬਠਿੰਡਾ, ਬਲਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਜਲਾਲ ਜਿਲ੍ਹਾ ਬਠਿੰਡਾ ਤੇ ਅਕਾਸਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਵਾਂ ਕਿਲਾ ਜ਼ਿਲ੍ਹਾ ਫਰੀਦਕੋਟ ਨੇ ਆਪਣੇ ਕੋਲ ਨਸ਼ੀਲੀਆਂ ਗੋਲੀਆਂ ਅਤੇ ਨਸ਼ੀਲੇ ਕੈਪਸੂਲ ਰੱਖ ਕੇ ਮਾਨਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮਜਿਸਟਰੇਟ ਫਰੀਦਕੋਟ ਦੇ ਵੱਲੋਂ ਜਾਰੀ ਕੀਤੇ ਆਦੇਸ਼ਾ ਦੀ ਉਲੰਘਣਾ ਕੀਤੀ ਗਈ ਹੈ, ਜਿਸ ’ਤੇ ਮੁਕੱਦਮਾ ਨੰਬਰ 25 ਅ/ਧ 223 BNS ਥਾਣਾ ਸਾਦਿਕ ਬਰਖਿਲਾਫ ਹਰਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਗੁੰਮਟੀ ਕਲਾਂ ਜਿਲ੍ਹਾ ਬਠਿੰਡਾ, ਬਲਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਜਲਾਲ ਜਿਲ੍ਹਾ ਬਠਿੰਡਾ ਤੇ ਅਕਾਸਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਨਵਾਂ ਕਿਲਾ ਜਿਲ੍ਹਾ ਫਰੀਦਕੋਟ ਦੇ ਥਾਣਾ ਦਰਜ ਰਜਿਸ਼ਟਰ ਕਰਕੇ ਦੋਸ਼ੀਆਂ ਨੂੰ 290 ਪ੍ਰੈਗਾਬਲਿਨ ਕੈਪਸੂਲ ਅਤੇ 300 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ।
ਇੰਸਪੈਕਟਰ ਗੁਰਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਫਰੀਦੋਕਟ ਦੀ ਨਿਗਰਾਨੀ ਹੇਠ ਸ:ਥ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਜਦੋਂ ਪੁਲਿਸ ਪਾਰਟੀ ਚੌਰਸਤਾ ਬੀੜ ਚਹਿਲ ਨੇੜੇ ਪੁੱਜੀ ਤਾਂ ਮੁਲਜ਼ਮ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਹਰਨੇਕ ਸਿੰਘ ਵਾਸੀ ਕੰਮੇਆਣਾ ਗੇਟ, ਡਾ. ਅੰਬੇਦਕਰ ਨਗਰ, ਫਰੀਦਕੋਟ ਜੋ ਕਿ ਪਿੰਡ ਸਿੱਖਾਂ ਵਾਲਾ ਵੱਲੋਂ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਸ:ਥ: ਕਰਮਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ ਤਾਂ ਇਸ ਕੋਲੋਂ 85 ਨਸ਼ੀਲੀਆ ਗੋਲੀਆਂ ਬ੍ਰਾਮਦ ਹੋਈਆਂ ਜਿਸ ’ਤੇ ਮੁਕੱਦਮਾ ਨੰਬਰ 55 ਅ/ਧ 22(ਏ)/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਫਰੀਦਕੋਟ ਦਰਜ ਰਜਿਸਟਰ ਕੀਤਾ ਗਿਆ। ਮੁਲਜ਼ਮਾਂ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ। Yudh Nashe Virudh