
‘ਆਪ’ ਦੀ ਪੰਜਾਬ ਸਰਕਾਰ ਵੱਲੋਂ ਬਜਟ ਪੇਸ਼ | Punjab Buses
ਵਾਤਾਵਰਨ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਕੀਤੀ ਜਾਵੇਗੀ ਸਥਾਪਤ | Punjab Buses
Punjab Buses: ਚੰਡੀਗੜ੍ਹ (ਅਸਵਨੀ ਚਾਵਲਾ)। ਬਜਟ ਵਿੱਚ 347 ਈ-ਬੱਸਾਂ ਖਰੀਦਣ ਦੀ ਤਜਵੀਜ਼ ਰੱਖੀ ਗਈ ਹੈ, ਇਸ ਕਦਮ ਨਾਲ ਜਿੱਥੇ ਵਾਤਾਵਰਨ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ, ਉੱਥੇ ਹੀ ਨਿੱਜੀ ਵਾਹਨਾਂ ਦੀ ਨਿਰਭਰਤਾ ਵੀ ਘਟੇਗੀ। ਪੰਜਾਬ ਵਿੱਚ ਹੁਣ ਤੱਕ ਸਰਕਾਰੀ ਬੱਸਾ ਡੀਜ਼ਲ ’ਤੇ ਹੀ ਚਲਦੀਆਂ ਹਨ ਪਰ ਹੁਣ ਈ ਬੱਸਾਂ ਨੂੰ ਖਰੀਦਣ ਦੇ ਨਾਲ ਪੰਜਾਬ ਵਿੱਚ ਪ੍ਰਦੂਸ਼ਣ ਤੋਂ ਰਾਹਤ ਮਿਲਣ ਦਾ ਰਾਹ ਪੱਧਰਾ ਹੋਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਸ਼ੁਰੂਆਤ ਕਰਦੇ ਹੋਏ ਇੰਨੀ ਵੱਡੀ ਗਿਣਤੀ ਵਿੱਚ 347 ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਦੋਂ ਕਿ ਇਹ ਖਰੀਦ ਪ੍ਰਕਿਰਿਆ ਹਰ ਸਾਲ ਹੋਰ ਅੱਗੇ ਵਧੇਗੀ।
Read Also : Faridkot News: ਕੰਧ ਦੇ ਵਿਵਾਦ ਨੂੰ ਲੈ ਕੇ ਦੋ ਧਿਰਾਂ ’ਚ ਚੱਲੀਆਂ ਗੋਲੀਆਂ, ਚਾਰ ਜਣੇ ਜਖਮੀ
ਪੰਜਾਬ ਵਿੱਚ ਜੇਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ, ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਲਈ 100 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਇਸ ਬਜਟ ਨਾਲ ਪੰਜਾਬ ’ਚ ਜੇਲ੍ਹ ਪ੍ਰਬੰਧਨ ਅਤੇ ਕੈਦੀਆਂ ਦੀ ਭਲਾਈ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਸੁਰੱਖਿਆ ਅਤੇ ਪੁਨਰਵਾਸ ਤਰੀਕੇ ਲਾਗੂ ਕੀਤਾ ਜਾ ਸਕਦਾ ਹੈ। ਇਸੇ ਤਰਾਂ ਗੈਰ-ਕਾਨੂੰਨੀ ਗਤੀਵਿਧੀਆਂ ਦਾ ਪਤਾ ਲਗਾਉਦ ਅਤੇ ਰੋਕਣ ਲਈ ਕੇਂਦਰੀ ਜੇਲ੍ਹ੍ਹਾਂ ਵਿੱਚ ਏਆਈ ਸੰਚਾਲਿਤ ਸੀਸੀਟੀਵੀ ਨਿਗਰਾਨੀ ਲਗਾਈ ਜਾ ਰਹੀ ਹੈ ਅਤੇ 12 ਸੰਵੇਦਨਸ਼ੀਲ ਜੇਲਾਂ ਵਿੱਚ ਵੀ-ਕਵਚ ਜੈਮਰਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਅਤੇ ਜੇਲ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਅਤੇ ਜੇਲ੍ਹ ਵਿਭਾਗ ਨੂੰ ਬਜਟ ਵਿੱਚ ਮਿਲੀ ਤਵਜੋਂ ਦਾ ਸੁਆਗਤ ਕਰਦੇ ਹੋਏ ਖ਼ਜਾਨਾ ਮੰਤਰੀ ਹਰਪਾਲ ਚੀਮਾ ਦਾ ਧੰਨਵਾਦ ਵੀ ਕੀਤਾ ਹੈ।
ਪਿੰਡਾਂ ਵਿੱਚ ਪਾਣੀ ਦੀ ਸਪਲਾਈ ਅਤੇ ਸਿਸਟਮ ਨੂੰ ਅਪਗ੍ਰੇਡ ਕਰਨ ਲਈ ਖ਼ਰਚ ਕੀਤੇ ਜਾਣੇ 1614 ਕਰੋੜ
ਬਜਟ ਵਿੱਚ ਐਲਾਨ ਕੀਤਾ ਗਿਆ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ। ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।
ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ
ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਇੱਕ ਵਿਸ਼ੇਸ਼ ਬਜਟ ਵੀ ਰੱਖਿਆ ਹੈ।
ਬਜਟ ਅਨੁਸਾਰ ਨੰਗਲ ਨੂੰ ਸੂਬੇ ਦਾ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਲਈ ਸ਼ੁਰੂਆਤੀ ਤੌਰ ’ਤੇ 10 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਸ੍ਰੀ ਅਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ-ਜੀਵ ਰੱਖ (ਵਾਈਲਡਲਾਈਫ ਸੈਂਚੂਰੀ) ਨੂੰ ਈਕੋ-ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਜੰਗਲੀ ਜੀਵ ਰੱਖ ਦੇ ਬਣਨ ਉਪਰੰਤ ਇਹ ਪੰਜਾਬ ਦੀ ਪਹਿਲੀ ਵਾਈਲਡਲਾਈਫ ਸੈਂਚੂਰੀ ਬਣ ਜਾਵੇਗੀ, ਜਿੱਥੇ ਸੈਲਾਨੀ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨਾਂ ਦੇ ਕੁਦਰਤੀ ਸਥਾਨਾਂ ਵਿੱਚ ਨਜ਼ਦੀਕ ਤੋਂ ਦੇਖ ਸਕਣਗੇ।