ਕਈ ਥਾਈਂ ਹੜ੍ਹਾਂ ਵਰਗੇ ਹਾਲਾਤ ਬਣੇ
ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਦੇ ਅਨੇਕ ਥਾਵਾਂ ‘ਤੇ ਅੱਜ ਰੱਜਵਾਂ ਮੀਂਹ ਪਿਆ ਮੌਸਮ ‘ਚ ਆਏ ਬਦਲਾਅ ਦੇ ਚੱਲਦਿਆਂ ਇੱਥੋਂ ਦਾ ਤਾਪਮਾਨ ਕੁਝ ਡਿਗਰੀ ਸੈਲਸੀਅਸ ਹੇਠਾਂ ਆ ਗਿਆ ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਸਵੇਰੇ ਮੋਹੇਲੇਧਾਰ ਮੀਂਹ ਪਿਆ ਦੋਵੇਂ ਸੂਬਿਆਂ ਦੇ ਕੁਝ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ ਜ਼ਿਕਰਯੋਗ ਹੈ ਕਿ ਭਾਖੜਾ ਵਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਕਿਹਾ ਸੀ ਕਿ ਬਿਆਸ ਨਦੀ ਦੇ ਡੁੱਬ ਖੇਤਰਾਂ ‘ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਨਦੀ ‘ਤੇ ਬਣੇ ਪੋਂਗ ਬੰਨ੍ਹ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਿਆ ਹੈ
ਉੱਧਰ ਜਲੰਧਰ ਤੇ ਕਪੂਰਥਲਾ ਤੋਂ ਮਿਲੀਆਂ ਖ਼ਬਰਾਂ ਮੁਤਾਬਕ ਪੰਜਾਬ ਵਿੱਚ ਕਈ ਥਾਵਾਂ ‘ਤੇ ਮੀਂਹ ਪੈਂਦਾ ਰਿਹਾ। ਸੂਬੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮੋਹਲੇਧਾਰ ਮੀਂਹ ਪੈ ਰਿਹਾ ਹੈ। ਇਸ ਨਾਲ ਗਰਮੀ ਤੋਂ ਤਾਂ ਰਾਹਤ ਮਿਲੀ ਹੈ, ਪਰ ਪਾਣੀ ਭਰਨ ਕਾਰਨ ਕਈ ਸ਼ਹਿਰਾਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਰਾਜ ਵਿੱਚ ਰਾਵੀ ਸਮੇਤ ਕਈ ਨਦੀਆਂ ਉੱਛਲਣ ਕਿਨਾਰੇ ਹਨ। ਇਸ ਨਾਲ ਕਈ ਜ਼ਿਲ੍ਹਿਆਂ ਦੇ ਪਿੰਡਾਂ ਲਈ ਖ਼ਤਰਾ ਪੈਦਾ ਹੋ ਗਿਆ ਹੈ। ਸਰਕਾਰ ਨੇ ਚੌਕਸੀ ਵਜੋਂ ਅਲਰਟ ਜਾਰੀ ਕਰ ਦਿੱਤਾ ਹੈ।
ਬਮਿਆਲ ‘ਚ ਅਲਰਟ ਜਾਰੀ
ਜਲੰਧਰ ‘ਚ ਵੀ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਲੁਧਿਆਣਾ, ਕਪੂਰਥਲਾ, ਮੋਗਾ, ਬਠਿੰਡਾ ਵਿੱਚ ਵੀ ਤੇਜ਼ ਮੀਂਹ ਪਿਆ। ਪਠਾਨਕੋਟ ਜ਼ਿਲ੍ਹੇ ਦੇ ਬਮਿਆਲ ਖੇਤਰ ਵਿੱਚ ਜਿੱਥੇ ਗੁੱਜਰਾਂ ਦੇ ਡੇਰਿਆਂ ਵਿੱਚ ਪਾਣੀ ਵੜ ਗਿਆ। ਰਾਵੀ ਦਰਿਆ ਦਾ ਪਾਣੀ ਪੱਧਰ ਵਧਣ ਨਾਲ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48ਘੰਟਿਆਂ ਵਿੱਚ ਤੇਜ਼ ਬਾਰਸ਼ ਦਾ ਅਲਰਟ ਜਾਰੀ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।