ਸਰਕਾਰ ਨੇ ਬਜਟ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕੀਤਾ : ਆਗੂ
Pensioners Protest: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਅਤੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਸੁਨਾਮ ਦੇ ਪੈਨਸ਼ਨਰਾਂ ਵੱਲੋਂ ਸਥਾਨਕ ਐੱਸਡੀਐੱਮ ਦਫਤਰ ਦੇ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕਰਕੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੈਨਸ਼ਨਰਾਂ ਵੱਲੋਂ ਅੱਜ ਦਾ ਪ੍ਰੋਗਰਾਮ ਰਾਮ ਸਰੂਪ ਢੈਪਈ ਅਤੇ ਜਗਦੇਵ ਸਿੰਘ ਬਾਹੀਆ ਦੀ ਅਗਵਾਈ ਹੇਠ ਕੀਤਾ ਗਿਆ।
ਅੱਜ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਜੀਤ ਸਿੰਘ ਬੰਗਾ, ਬਲਵਿੰਦਰ ਸਿੰਘ ਜਿਲੇਦਾਰ, ਪ੍ਰਿਤਪਾਲ ਸਿੰਘ ਮਹਿਰੋਕ, ਭੁਪਿੰਦਰ ਸਿੰਘ ਛਾਜਲੀ, ਸੁਰਿੰਦਰ ਸਿੰਘ, ਕ੍ਰਿਸ਼ਨ ਪ੍ਰਤਾਪ ਸਿੰਘ, ਪਵਨ ਕੁਮਾਰ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕਰਦੇ ਹੋਏ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਰਕਾਰ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ: Delhi Earthquake: ਭੂਚਾਲ ਨਾਲ ਕੰਬੀ ਦੇਸ਼ ਦੀ ਧਰਤੀ, ਸਹਿਮੇ ਲੋਕ
ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਅਪਣੇ ਬਜਟ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ ਪਰੋਖੇ ਕਰਨ ਦੇ ਰੋਸ ਵਜੋਂ ਅੱਜ ਉਨ੍ਹਾਂ ਐੱਸਡੀਐੱਮ ਦਫਤਰ ਦੇ ਸਾਹਮਣੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਤਾਂ ਕਿ ਸਰਕਾਰ ਨੂੰ ਪਤਾ ਲੱਗ ਸਕੇ ਅਗਰ ਲੋਕ ਰਿਕਾਰਡ ਤੋੜ ਬਹੁਮਤ ਦਿਵਾ ਸਕਦੇ ਹਨ। ਤਾਂ ਇਹੀ ਲੋਕ ਜਿਹੜਾ ਬੁਰਾ ਹਾਲ ਅਕਾਲੀ ਦਲ ਦਾ ਕਰ ਸਕਦੇ ਹਨ। ਉਹੀ ਹਾਲ ਆਮ ਆਦਮੀਆਂ ਦੀ ਪਾਰਟੀ ਕਹਾਉਣ ਵਾਲੀ ਪਾਰਟੀ ਦਾ ਵੀ ਕਰ ਸਕਦੇ ਹਨ ਅਤੇ ਮੰਗ ਕੀਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਬਕਾਏ ਇੱਕ ਮੁਸ਼ਤ ਜਾਰੀ ਕੀਤੇ ਜਾਣ ਅਤੇ ਮੰਗ ਪੱਤਰ ਵਿੱਚ ਦਰਜ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਕੀਤੀਆਂ ਜਾਣ। Pensioners Protest