Sunam Murder News: ਸੁਨਾਮ ’ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ

Sunam Murder News
Sunam Murder News: ਸੁਨਾਮ ’ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ

Sunam Murder News: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। ਬੀਤੀ ਰਾਤ ਸਥਾਨਕ ਸ਼ਹਿਰ ਦੇ ਇੰਦਰਾ ਬਸਤੀ ਦੇ ਵਿੱਚ ਇੱਕ ਰਾਹੁਲ ਨਾਂਅ ਦੇ 22 ਸਾਲਾਂ ਦੇ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ‌ਇੰਦਰਾ ਬਸਤੀ ’ਚ ਰਾਹੁਲ ਨਾਂਅ ਦੇ ਨੌਜਵਾਨ ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰਨ ’ਤੇ ਉਸ ਤੇ ਕੋਈ ਅਜਿਹੀ ਸੱਟ ਲੱਗੀ ਜਿਸ ਨਾਲ ਉਸ ਦੀ ਮੌਤ ਹੋ ਗਈ। ਉਸ ਦਾ ਸਥਾਨਕ ਸਿਵਲ ਹਸਪਤਾਲ ਦੇ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Read Also : Punjab News: ਬੱਚਿਆਂ ਲਈ ਵਰਦਾਨ ਬਣੀ ਇਹ ਸਕੀਮ, ਮੰਤਰੀ ਡਾ. ਬਲਜੀਤ ਕੌਰ ਦਾ ਬਿਆਨ