ਭਾਰਤ ਦੇ ਗੁਆਂਢੀਆਂ ਨਾਲ ਰਿਸ਼ਤੇ ਚੰਗੇ ਨਹੀਂ: ਕਾਂਗਰਸ
ਨਵੀਂ ਦਿੱਲੀ: ਸੰਸਦ ਵਿੱਚ ਅੱਜ ਵੀ ਹੰਗਾਮੇ ਦੇ ਆਸਾਰ ਹਨ। ਵਿਰੋਧੀ ਧਿਰ ਸ਼ੁੱਕਰਵਾਰ ਨੂੰ ਸੁਸ਼ਮਾ ਸਵਰਾਜ ਦੇ ਖਿਲਾਫ਼ ਵਿਸ਼ੇਸ਼ ਅਧਿਕਾਰ ਮਤਾ ਲਿਆ ਸਕਦੀ ਹੈ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਸੁਸ਼ਮਾ ਨੇ ਨਰਿੰਦਰ ਮੋਦੀ ਦੇ ਲਾਹੌਰ ਦੌਰੇ ਅਤੇ ਬਾਂਡੁੰਗ ਕਾਨਫਰੰਸ ਬਾਰੇ ਗਲਤ ਜਾਣਕਾਰੀ ਦਿੱਤੀ।
ਵਿਰੋਧੀ ਧਿਰ ਨੂੰ ਸੁਸ਼ਮਾ ਦੇ ਇਸ ਬਿਆਨ ਤੇ ਨਰਾਜ਼ਗੀ ਹੈ। ਨਹਿਰੂ ਨੇ ਵਿਅਕਤੀਗਤ ਤੌਰ ‘ਤੇ ਸਨਮਾਨ ਕਮਾਇਆ ਪਰ ਮੋਦੀ ਨੇ ਪੂਰੇ ਦੇਸ਼ ਨੂੰ ਸਨਮਾਨ ਦਿਵਾਇਆ। ਕਾਂਗਰਸ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦਾ ਵਿਦੇਸ਼ ਨੀਤੀ ‘ਤੇ ਰੱਜ ਕੇ ਹਮਲਾ ਕੀਤਾ ਅਤੇ ਕਿਹਾ ਕਿ ਭਾਰਤ ਦੇ ਗੁਆਂਢੀਆਂ ਨਾਲ ਰਿਸ਼ਤੇ ਚੰਗੇ ਨਹੀਂ ਹਨ। ਜਵਾਬ ਵਿੱਚ ਡੋਕਲਾਮ ‘ਤੇ ਸੁਸ਼ਮਾ ਨੇ ਕਿਹਾ ਕਿ ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ।
ਦਰਅਸਲ, ਸੁਸ਼ਮਾ ਸਵਰਾਜ ਨੇ ਸਦਨ ਵਿੱਚ ਕਿਹਾ ਸੀ ਕਿ ਬਾਨਡੁੰਗ ਏਸ਼ੀਆ ਅਫ਼ਰੀਕਾ ਸੰਬੰਧਾਂ ‘ਤੇ ਹੋਏ ਸੰਮੇਲਨ ਵਿੱਚ ਉਨ੍ਹਾਂ ਨੂੰ ਬਿਆਨ ਦੇਣ ਦਾ ਮੌਕਾ ਹੀ ਨਹੀਂ ਮਿਲਿਆ, ਉੱਥੇ ਕਾਂਗਰਸ ਸਾਂਯਦ ਅਨੰਦ ਸ਼ਰਮਾ ਇਹ ਕਹਿੰਦੇ ਰਹੇ ਕਿ ਉਨ੍ਹਾਂ ਨੇ ਭਾਸ਼ਣ ਦਿੱਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਨਹਿਰੂ ਦਾ ਨਾਂਅ ਨਹੀਂ ਲਿਆ।
ਉੱਥੇ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਨਾਲ ਭਾਰਤ ਦੇ ਸੰਬੰਧਾਂ ‘ਤੇ ਸਦਨ ਵਿੱਚ ਦੱਸਿਆ ਸੀ ਕਿ 2016 ਵਿੱਚ ਕਸ਼ਮੀਰ ਵਿੱਚ ਬੁਰਹਾਨ ਵਾਨੀ ਦੇ ਇਨਕਾਊਂਟਰ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਰਿਸ਼ਤੇ ਵਿਗੜੇ ਹਨ।
ਜਦੋਂਕਿ ਕਾਂਗਰਸ ਦਾ ਕਹਿਣਾ ਹੈ ਕਿ 2015 ਵਿੱਚ ਪ੍ਰਧਾਨ ਮੰਤਰੀ ਮੋਦੀ ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਜਨਮ ਦਿਨ ਦੀ ਮੁਬਾਰਕਬਾਦ ਦੇਣ ਲਈ ਲਾਹੌਰ ਗਏ, ਉਸ ਤੋਂ ਕੁਝ ਸਮੇਂ ਬਾਅਦ ਹੀ ਪਠਾਨਕੋਟ ਵਿੱਚ ਅੱਤਵਾਦੀ ਹਮਲਾ ਹੋਇਆ। ਵਿਰੋਧੀ ਧਿਰ ਦਾ ਇਹ ਵੀ ਮੰਨਣਾ ਹੈ ਕਿ ਪਠਾਨਕੋਟ ਤੋਂ ਇਲਾਵਾ ਪੰਜ ਹੋਰ ਘਟਨਾਵਾਂ ਵੀ ਵਾਪਰੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।