Government of Punjab: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਕਦਮ, ਇਹ ਮੁਸ਼ਕਿਲ ਵੀ ਹੋਈ ਹੱਲ

Government of Punjab
Government of Punjab: ਪੰਜਾਬ ਦੇ ਕਿਸਾਨਾਂ ਲਈ ਸਰਕਾਰ ਦਾ ਇੱਕ ਹੋਰ ਕਦਮ, ਇਹ ਮੁਸ਼ਕਿਲ ਵੀ ਹੋਈ ਹੱਲ

Government of Punjab: ਐੱਨ.ਐੱਫ਼.ਐੱਸ.ਏ. ਲਾਭਪਾਤਰੀਆਂ ਦਾ 100 ਫ਼ੀਸਦ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੇ ਨਿਰਦੇਸ਼

Government of Punjab: ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 130 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦਾ ਕਣਕ ਦਾ ਹਰੇਕ ਦਾਣਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਿਆ ਜਾਣਾ ਯਕੀਨੀ ਬਣਾਇਆ ਜਾ ਸਕੇ ।

ਕਣਕ ਦੀ ਖ਼ਰੀਦ ਦੀ ਸਮੀਖਿਆ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਖ਼ਰੀਦ ਏਜੰਸੀਆਂ ਨੂੰ 1,864 ਨਿਯਮਿਤ ਖਰੀਦ ਕੇਂਦਰ ਅਲਾਟ ਕੀਤੇ ਗਏ ਹਨ, ਇਸ ਤੋਂ ਇਲਾਵਾ ਮੰਡੀਆਂ ਵਿੱਚ ਭਰਮਾਰ ਵਰਗੀ ਸਥਿਤੀ ਨਾਲ ਨਜਿੱਠਣ ਲਈ, ਨਿਰਵਿਘਨ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ 520 ਵਾਧੂ ਖ਼ਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। | Government of Punjab

Read Also : Dalvir Singh Goldy: ਸਾਬਕਾ ਵਿਧਾਇਕ ਗੋਲਡੀ ਦੀ ਹੋਈ ਘਰ ਵਾਪਸੀ

ਉਨ੍ਹਾਂ ਕਿਹਾ ਕਿ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਹੁਣ ਤੱਕ ਕਣਕ ਦੀ ਆਮਦ ਹੋਈ ਹੈ ਅਤੇ ਕੁੱਲ 9,601.5 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ, ਜਿਸ ਵਿੱਚੋਂ 3,278.75 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਅਤੇ 927.5 ਮੀਟ੍ਰਿਕ ਟਨ ਨਿੱਜੀ ਵਪਾਰੀਆਂ ਦੁਆਰਾ ਖ਼ਰੀਦੀ ਗਈ ਹੈ। ਸਾਰੀਆਂ ਖ਼ਰੀਦ ਏਜੰਸੀਆਂ ਨੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਸਟੋਰੇਜ ਸਪੇਸ, ਬਾਰਦਾਨੇ, ਸਟਾਕ ਆਰਟੀਕਲਜ਼ ਅਤੇ ਨਕਦ ਕ੍ਰੈਡਿਟ ਸੀਮਾ (ਸੀ.ਸੀ.ਐੱਲ.) ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਨੇ ਸਾਰੇ ਫ਼ੀਲਡ ਅਧਿਕਾਰੀਆਂ ਨੂੰ 30.04.2025 ਤੱਕ ਐੱਨ.ਐੱਫ਼.ਐੱਸ.ਏ. ਲਾਭਪਾਤਰੀਆਂ ਦਾ 100 ਫ਼ੀਸਦ ਈ-ਕੇ.ਵਾਈ.ਸੀ. ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।