
Happy Ambedkar Jayanti: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਆਮ ਆਦਮੀ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਨੂੰ ਅੱਗੇ ਵਧਾਉਂਦਿਆਂ ਸੂਬੇ ਵਿੱਚ ਸਰਕਾਰ ਬਣਾਈ। ਪੰਜਾਬ ਸਰਕਾਰ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ’ਤੇ ਚੱਲਦੇ ਹੋਏ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ ਕਰਨ ਵਿੱਚ ਲੱਗੀ ਹੋਈ ਹੈ ਉੱਥੇ ਹੀ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਸੋਚ ’ਤੇ ਚੱਲਦਿਆਂ ਹਰੇਕ ਵਰਗ ਦੇ ਲੋਕਾਂ ਨੂੰ ਬਰਾਬਰਤਾ ਦੇ ਹੱਕ ਦੇਣ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਪਰ ਦੇਸ਼ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ ਕਿਸੇ ਵੀ ਰਾਜ ਦੇ ਵਕੀਲ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਹੈ। ਵਿਧਾਇਕ ਨੇ ਦੱਸਿਆ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਹੁਕਮ ਦਿੱਤਾ ਕਿ ਜਿੱਥੇ ਵੀ ਸਰਕਾਰੀ ਵਕੀਲਾਂ ਦੀਆਂ ਅਸਾਮੀਆਂ ਹਨ, ਖਾਸ ਕਰਕੇ ਹਾਈ ਕੋਰਟ ਵਿੱਚ, ਉੱਥੇ ਜਲਦੀ ਹੀ ਪ੍ਰਬੰਧ ਕੀਤਾ ਜਾਵੇ।
ਇਹ ਵੀ ਪੜ੍ਹੋ: PM Modi: ਜਾਣੋ, ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੀਆਂ 7 ਵੱਡੀਆਂ ਗੱਲਾਂ
ਉਹਨਾਂ ਦੱਸਿਆ ਕਿ ਸਾਡੀ ਪਾਰਟੀ ਨੇ 2017 ਦੇ ਐਕਟ ਵਿੱਚ ਸੋਧ ਲਿਆਂਦੀ ਹੈ ਅਤੇ ਉਸ ਸਮੇਂ, ਅਸੀਂ ਪਹਿਲੀ ਵਾਰ ਸੀਨੀਅਰ ਐਡਵੋਕੇਟ ਜਨਰਲ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀਆਂ 58 ਅਸਾਮੀਆਂ ਭਰਨ ਲਈ ਰਾਖਵਾਂਕਰਨ ਦਿੱਤਾ ਗਿਆ। ਜੋ ਕਿ ਪੰਜਾਬ ਦੇ ਦਲਿਤਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ।
ਵਿਧਾਇਕ ਨੇ ਕਿਹਾ ਕਿ ਦਲਿਤ ਭਾਈਚਾਰੇ ਦੇ ਹੱਕਾਂ ਵਿੱਚ ਦਿੱਤਾ ਗਿਆ ਇਹ ਫੈਸਲਾ ਇਤਿਹਾਸਿਕ ਹੈ ਜਿਸ ਦਾ ਭਾਈਚਾਰੇ ਦੇ ਬੱਚਿਆਂ ਨੂੰ ਵੱਡਾ ਲਾਭ ਮਿਲੇਗਾ ਉਹਨਾਂ ਇਸ ਫੈਸਲੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। Happy Ambedkar Jayanti