ਬਾਜਵਾ ਜਾਂ ਤਾਂ ਪੁਲਿਸ ਨੂੰ ਸੱਚ ਦੱਸਣ, ਜਾਂ ਫਿਰ ਡਰ ਫੈਲਾਉਣ ਲਈ ਪੰਜਾਬ ਤੋਂ ਬਿਨਾਂ ਸ਼ਰਤ ਅਤੇ ਬਿਨਾਂ ਦੇਰੀ ਮੁਆਫ਼ੀ ਮੰਗਣ
ਇਕੱਠ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਬਾਜਵਾ ’ਤੇ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ 50 ਗ੍ਰਨੇਡਾਂ ਦੇ ਹੋਣ ਬਾਰੇ ਬਾਜਵਾ ਦੇ ਬੇਬੁਨਿਆਦ ਦਾਅਵੇ ’ਆਪ’ ਸਰਕਾਰ ਅਧੀਨ ਬਹਾਲ ਹੋਈ ਸ਼ਾਂਤੀ ਨੂੰ ਭੰਗ ਕਰਨ ਅਤੇ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਹੈ। ਅਰੋੜਾ ਨੇ ਬਾਜਵਾ ਲਈ ਦੋ ਸਪੱਸ਼ਟ ਬਦਲ ਰੱਖੇ ਪਹਿਲਾ ਆਪਣੀ ਜਾਣਕਾਰੀ ਦੇ ਸਰੋਤ ਦਾ ਖ਼ੁਲਾਸਾ ਕਰੋ ਅਤੇ ਪੰਜਾਬ ਪੁਲਿਸ ਨੂੰ ਦਿਓ। ਜੇਕਰ ਦਾਅਵੇ ਸੱਚੇ ਹਨ ਤਾਂ ਤੁਹਾਡੇ ਖਿਲਾਫ ਹੋਈ ਐਫਆਈਆਰ ਤੁਰੰਤ ਰੱਦ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: Malerkotla News: ਮਾਲੇਰਕੋਟਲਾ ਮੈਡੀਕਲ ਕਾਲਜ ਚੋਣਾਂ ਤੋਂ ਪਹਿਲਾਂ ਚਾਲੂ ਕਰ ਦਿੱਤਾ ਜਾਵੇਗਾ : ਸਿਹਤ ਮੰਤਰੀ
ਦੂਜਾ- ਜੇਕਰ ਉਨਾਂ ਕੋਲ ਕੋਈ ਜਾਣਕਾਰੀ ਨਹੀਂ ਹੈ, ਤਾਂ ਉਨਾਂ ਨੂੰ ਝੂਠ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗਣੀ ਚਾਹੀਦੀ ਹੈ। ਪੰਜਾਬ ਦੀਆਂ ਖ਼ੁਫ਼ੀਆ ਏਜੰਜੀਆਂ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਕੇ, ਉਹ ਉਨਾਂ ਤਾਕਤਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ ਜੋ ਸੂਬੇ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ। Partap Singh Bajwa
ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਇਨਾਂ ਭਾਵਨਾਵਾਂ ਨੂੰ ਦੁਹਰਾਉਂਦੇ ਹੋਏ ਬਾਜਵਾ ਦੇ ਬਿਆਨਾਂ ਨੂੰ ਸਾਜ਼ਿਸ਼ ਕਰਾਰ ਦਿੱਤਾ। ਉਨਾਂ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀ ’ਆਪ’ ਸਰਕਾਰ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਰਹੀ । ਇਸ ਲਈ ਉਹ ਅਸ਼ਾਂਤੀ ਪੈਦਾ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ’ਬਾਜਵਾ’ ਦੀਆਂ ਟਿੱਪਣੀਆਂ ਉਨਾਂ ਦੀ ਨਿਰਾਸ਼ਾ ਨੂੰ ਦਰਸਾਉਂਦੀਆਂ ਹਨ। ਆਪ’ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ ਡਾ. ਰਵਜੋਤ ਸਿੰਘ ਅਤੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ’ਆਪ’ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਫੈਲੇ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ ਕਦਮ ਚੁੱਕੇ ਹਨ। Mohali News