ਕੈਂਪ ’ਚ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਜਾਣਗੀਆਂ ਮੁਫ਼ਤ
Heart Check Up Camp: ਸਰਸਾ (ਸੱਚ ਕਹੂੰ ਨਿਊਜ਼)। ਪਵਿੱਤਰ ਥ੍ਰੀ-ਇਨ ਵਨ ਐੱਮਐੱਸਜੀ ਭੰਡਾਰੇ ਅਤੇ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨੇ ਦੇ ਮੌਕੇ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ 18 ਅਪਰੈਲ ਦਿਨ ਸ਼ੁੱਕਰਵਾਰ ਨੂੰ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਰੋਕਥਾਮ ਕੈਂਪ ਲਾਇਆ ਜਾ ਰਿਹਾ ਹੈ। ਇਸ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕੈਂਪ ਵਿੱਚ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ।
Sirsa News
Read Also : Patiala Fire News: ਲਿਫ਼ਾਫ਼ਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਸੁਸਾਇਟੀ ਨੇ ਪਾਇਆ ਕਾਬੂ
ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ’ਚ 18 ਅਪਰੈਲ ਨੂੰ ਲਾਏ ਜਾਣ ਵਾਲੇ ਇਸ ਕੈਂਪ ’ਚ ਦਿਲ ਨਾਲ ਸਬੰਧਤ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 18 ਅਪਰੈਲ 1960 ਨੂੰ ਚੋਲਾ ਬਦਲ ਕੇ ਆਪਣੇ ਆਪ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਨੌਜਵਾਨ ਸਰੂਪ ’ਚ ਪ੍ਰਗਟ ਕੀਤਾ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਦਿਲ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਰੋਕਥਾਮ ਕੈਂਪ ਲਾਇਆ ਜਾ ਰਿਹਾ ਹੈ। Heart Check Up Camp