Ludhiana By Election: (ਸੱਚ ਕਹੂੰ ਨਿਊਜ਼) ਲੁਧਿਆਣਾ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਵਿੱਚ ਹੋਣ ਵਾਲੀ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪੰਜਾਬ ਦੇ ਵਧੀਕ ਅਟਾਰਨੀ ਜਨਰਲ ਰਹਿ ਚੁੱਕੇ ਹਨ। ਘੁੰਮਣ ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਹਨ। ਜਿੱਥੇ ਕਾਂਗਰਸ ਤੇ ਆਪ ਨੇ ਉਮੀਦਵਾਰ ਪਹਿਲਾਂ ਹੀ ਐਲਾਨ ਦਿੱਤੇ ਸਨ। ਕਾਂਗਰਸ ਨੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਮੈਦਾਨ ਵਿੱਚ ਉਤਾਰਿਆ ਹੈ, ਜਦੋਂਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।
ਇਹ ਵੀ ਪੜ੍ਹੋ: Punjab Holiday: ਪੰਜਾਬ ’ਚ 18 ਅਪਰੈਲ ਨੂੰ ਸਰਕਾਰੀ ਛੁੱਟੀ, ਸਰਕਾਰੀ ਦਫ਼ਤਰ ਅਤੇ ਵਿਦਿਅਕ ਸੰਸਥਾਨ ਰਹਿਣਗੇ ਬੰਦ
ਜਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਹਲਕੇ ਦੇ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਹੋਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ ਇਸ ਸੀਟ ’ਤੇ ਛੇਤੀ ਹੀ ਚੋਣਾਂ ਹੋਣਗੀਆਂ। Ludhiana By Election