
ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਦਰਜ ਸਨ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾ ਤਹਿਤ 6 ਮੁਕੱਦਮੇ | Faridkot Crime News
Faridkot Crime News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਵਿੱਚ ਸ਼ਾਮਿਲ ਗਿਰੋਹਾਂ ਖਿਲਾਫ ਸਖਤੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਜਿਸਦੇ ਤਹਿਤ ਲਗਾਤਾਰ ਲੁੱਟਾਂ ਖੋਹਾਂ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਦੋਸੀਆਂ ਨੂੰ ਜੇਲ੍ਹਾਂ ਅੰਦਰ ਸੁੱਟਿਆਂ ਜਾ ਰਿਹਾ ਹੈ। ਇਸੇ ਦਾ ਦੀ ਨਤੀਜਾ ਹੈ ਕਿ ਪਿਛਲੇ ਕਰੀਬ 08 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ ਸਖਤ ਕਾਰਵਾਈ ਕਰਦੇ ਹੋਏ 44 ਮੁਕੱਦਮੇ ਦਰਜ ਕਰਕੇ 215 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।
ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਦਿਆਂ ਜਤਿੰਦਰ ਸਿੰਘ ਡੀ.ਐਸ.ਪੀ (ਸਬ-ਡਵੀਜਨ) ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ ਕੋਟਕਪੂਰਾ ਵੱਲੋਂ ਲੁੱਟਾ-ਖੋਹਾਂ ਦੀਆਂ ਵਾਰਦਾਤਾ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਵਿੱਚ ਸ਼ਾਮਲ 05 ਮੈਂਬਰਾਂ ਨੂੰ ਤੇਜ਼ਤਾਰ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫਸਰ ਥਾਣਾ ਦੀ ਨਿਗਰਾਨੀ ਹੇਠ ਸ:ਥ: ਭੁਪਿੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਜੈਤੋ ਰੋਡ ਕੋਟਕਪੂਰਾ ਕੋਲ ਮੌਜ਼ੂਦ ਸੀ ਤਾਂ ਉਹਨਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਜੋ ਲੁੱਟਾ-ਖੋਹਾਂ ਕਰਨ ਦੇ ਆਦੀ ਹਨ ਜੋ ਨਾਈ ਵਾਲੀ ਬਸਤੀ ਤੋਂ ਰੱਬ ਵਾਲੇ ਖੂਹ ਨੂੰ ਜਾਂਦੀ ਲਿੰਕ ਰੋਡ ਨੇੜੇ ਬੰਦ ਪਏ ਕਮਰਿਆਂ ਵਿੱਚ ਲੁਕ ਛਿਪ ਕੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿਨਾਂ ਕੋਲ ਮਾਰੂ ਹਥਿਆਰ ਵੀ ਮੌਜੂਦ ਹਨ ਜੋ ਮੌਕੇ ’ਤੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦੇ ਹਨ।
ਇਹ ਵੀ ਪੜ੍ਹੋ: Punjab National Bank: ਇੰਦੌਰ ’ਚ ਪੀਐਨਬੀ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਸੂਚਨਾ ਮਿਲਦੇ ਸਾਰ ਹੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 82 ਅ/ਧ 112(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਲ 05 ਮੈਂਬਰਾਂ ਨੂੰ 04 ਕਾਪੇ ਅਤੇ 01 ਖੰਡੇ ਸਮੇਤ ਕਾਬੂ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜਤਿੰਦਰ ਸਿੰਘ ਉਰਫ ਕਾਲੀ ਪੁੱਤਰ ਨੈਬ ਸਿੰਘ ਵਾਸੀ ਜੀਵਨ ਨਗਰ, ਕੋਟਕਪੂਰਾ, ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਹਰਜਿੰਦਰ ਸਿੰਘ ਵਾਸੀ ਜੀਵਨ ਨਗਰ, ਕੋਟਕਪੂਰਾ, ਸੋਨੂੰ ਪੁੱਤਰ ਪ੍ਰਕਾਸ ਚੰਦ ਪੁੱਤਰ ਘੀਸਾ ਰਾਮ ਵਾਸੀ ਗਾਂਧੀ ਬਸਤੀ ਜਲਾਲੇਆਣਾ ਰੋਡ ਕੋਟਕਪੂਰਾ, ਰਵੀ ਪੁੱਤਰ ਸਤਨਾਮ ਸਿੰਘ ਵਾਸੀ ਬਸਤੀ ਜਲਾਲੇਆਣਾ ਰੋਡ ਕੋਟਕਪੂਰਾ ਅਤੇ ਸਹਿਲ ਪੁੱਤਰ ਸਤਨਾਮ ਸਿੰਘ ਵਾਸੀ ਜਾਲਾਲੇਆਣਾ ਰੋਡ ਕੋਟਕਪੂਰਾ ਵਜੋ ਹੋਈ ਹੈ। Faridkot Crime News
ਜਦੋਂ ਤਫਤੀਸ਼ ਦੌਰਾਨ ਦੋਸ਼ੀਆਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ, ਚੋਰੀ ਅਤੇ ਹੋਰ ਸੰਗੀਨ ਅਪਰਾਧਾਂ ਤਹਿਤ ਕ੍ਰਿਮੀਨਲ ਕੇਸ ਦਰਜ ਹਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ। Faridkot Crime News