Drug De Addiction Centres: ਪੁਲਿਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਤਰੀਕੇ ਨਾਲ ਬਣੇ ਨਸ਼ਾ ਛੁਡਾਊ ਸੈਂਟਰ ਕੀਤਾ ਸੀਲ

Drug De Addiction Centres
Drug De Addiction Centres: ਪੁਲਿਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਤਰੀਕੇ ਨਾਲ ਬਣੇ ਨਸ਼ਾ ਛੁਡਾਊ ਸੈਂਟਰ ਕੀਤਾ ਸੀਲ

ਅਰਾਈਆ ਵਾਲਾ ਰੋਡ, ਫਰੀਦਕੋਟ ਵਿਖੇ ਅਣ-ਅਧਿਕਾਰਿਤ ਤੌਰ ’ਤੇ ਚੱਲ ਰਿਹਾ ਨਸ਼ਾ ਛੁਡਾਊ ਸੈਂਟਰ ਕੀਤਾ ਸੀਲ

Drug De Addiction Centres: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜ਼ਿਲ੍ਹੇ ਦੇ ਅਣ-ਅਧਿਕਾਰਿਤ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਛੱਡਣ ਲਈ ਦਾਖਿਲ ਹੋਏ ਵਿਅਕਤੀਆਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆ ਸਕਣ। ਇਸੇ ਤਹਿਤ ਕਾਰਵਾਈ ਕਰਦੇ ਹੋਏ ਸੂਚਨਾ ਮਿਲੀ ਕਿ ਅਰਾਈਆ ਵਾਲਾ ਰੋਡ ਫਰੀਦਕੋਟ ਵਿਖੇ ਇੱਕ ਅਣ-ਅਧਿਕਾਰਿਤ ਨਸ਼ਾ ਛੁਡਾਊ ਸੈਂਟਰ ਚਲਾਇਆ ਜਾ ਰਿਹਾ ਹੈ। ਜਿਸ ’ਤੇ ਰਾਜ ਕੁਮਾਰ ਡੀ.ਐਸ.ਪੀ(ਐਫ ਐਡ ਐਫ) ਫਰੀਦਕੋਟ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਮੌਕੇ ’ਤੇ ਪੁੱਜੀਆਂ।

ਇਹ ਵੀ ਪੜ੍ਹੋ: Faridkot Crime News: ਨਸ਼ਾ ਵੇਚਣ ਤੇ ਲੁੱਟਾ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਗਿਰੋਹ ਦੇ 5 ਵਿਅਕਤੀ ਕਾਬ…

ਇਸ ਮੌਕੇ ਅਣਅਧਿਕਾਰਿਤ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਂਬਰ ਡਾ. ਪਰਮਜੀਤ ਸਿੰਘ ਬਰਾੜ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਫ਼ਰੀਦਕੋਟ, ਡਾ. ਅਕਰਮਬੀਰ ਸਿੰਘ ਬਰਾੜ ਸਾਇਕੈਟਰਿਸਟ, ਸਿਵਲ ਹਸਪਤਾਲ ਫ਼ਰੀਦਕੋਟ, ਡਾ. ਕਪਿਲ ਸ਼ਰਮਾਂ ਸਾਇਕੈਟਰਿਸਟ, ਸਿਵਲ ਹਸਪਤਾਲ ਫ਼ਰੀਦਕੋਟ ਸਮੇਤ ਹੋਰ ਸਿਹਤ ਵਿਭਾਗ ਦੇ ਅਧਿਕਾਰੀ ਮੌਕੇ ’ਤੇ ਪੁੱਜੇ।

Drug De Addiction Centres2
Drug De Addiction Centres: ਪੁਲਿਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਤਰੀਕੇ ਨਾਲ ਬਣੇ ਨਸ਼ਾ ਛੁਡਾਊ ਸੈਂਟਰ ਕੀਤਾ ਸੀਲ

ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਂਟਰ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਸੈਂਟਰ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਸ਼੍ਰੀ ਅਮਿਤੋਜ ਤਿਵਾੜੀ ਨਾਇਬ ਤਹਿਸੀਲਦਾਰ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ, ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਨਜਾਇਜ਼ ਤਰੀਕੇ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਬਾਰੇ ਸੂਚਨਾ ਮਿਲੀ ਕਿ ਜਿਸ ਵਿੱਚ ਨਸ਼ਾ ਛੱਡਣ ਲਈ ਭਰਤੀ ਵਿਅਕਤੀਆਂ ਨਾਲ ਅਣ-ਮਨੁੱਖੀ ਤਸ਼ੱਦਦ ਕੀਤਾ ਜਾਂਦਾ ਹੈ। ਜਦੋਂ ਉਹਨਾਂ ਵੱਲੋਂ ਪੁਲਿਸ ਪਾਰਟੀ ਸਮੇਤ ਰੇਡ ਕੀਤੀ ਤਾਂ ਉਹ ਪਹਿਲਾਂ ਹੀ ਇੱਥੇ ਭੱਜ ਚੁੱਕੇ ਸਨ। ਹੁਣ ਇਸ ਕੇਦਰ ਦੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Drug De Addiction Centres

ਇਸ ਸਬੰਧੀ ਰਾਜ ਕੁਮਾਰ ਡੀ.ਐਸ.ਪੀ(ਐਫ ਐਡ ਐਫ) ਫਰੀਦਕੋਟ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਅਣਅਧਿਕਾਰਿਤ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਸੈਂਟਰਾਂ ਦੀ ਚੈਕਿੰਗ ਲਈ ਸਿਹਤ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣ ਦਾ ਚਾਹਵਾਨ ਹੈ ਤਾਂ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਹੋਣ।