’ਆਪ’ ਸਰਕਾਰ ਨੇ ਪੰਜਾਬ ’ਚ ਹੁਣ ਤੱਕ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ : ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ | Punjab Sikhya Kranti
Punjab Sikhya Kranti: (ਅਨਿਲ ਲੁਟਾਵਾ) ਅਮਲੋਹ। ਪੰਜਾਬ ਸਰਕਾਰ ਨੇ ਕੀਤੇ ਵਾਅਦਿਆਂ ਮੁਤਾਬਕ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਹਨ, ਜਿਸ ਤਹਿਤ ਹੁਣ ਤਕ ਸੂਬੇ ਦੇ ਨੌਜਵਾਨਾਂ ਨੂੰ 56 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਕਰੀਬ 97 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਣ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੋਜ਼ਗਾਰ ਵੀ ਮਿਲਿਆ ਹੈ।
ਇਹ ਵੀ ਪੜ੍ਹੋ: Punjab National Bank: ਇੰਦੌਰ ’ਚ ਪੀਐਨਬੀ ਬੈਂਕ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਇਹ ਜਾਣਕਾਰੀ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕੇ ਦੇ 5 ਸਕੂਲਾਂ ਵਿੱਚ ਕਰੀਬ 32.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਸਾਂਝੀ ਕੀਤੀ। ਇਨ੍ਹਾਂ 5 ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਮਸ਼ਪੁਰ, ਸਰਕਾਰੀ ਪ੍ਰਾਇਮਰੀ ਸਕੂਲ ਉੱਚੀ ਰੁੜਕੀ, ਸਰਕਾਰੀ ਪ੍ਰਾਇਮਰੀ ਸਕੂਲ ਕਪੂਰਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਦੀਵਾ ਗੰਢੂਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੈਜ਼ੁਲਾਪੁਰ ਸ਼ਾਮਲ ਹਨ।
32.64 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। Punjab Sikhya Kranti
ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਪ੍ਰਧਾਨ ਟਰਾਂਸਪੋਰਟ ਸੈਲ ’ਆਪ’, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕਮਲਜੀਤ ਕੌਰ, ਰਣਜੀਤ ਸਿੰਘ ਪਨਾਗ, ਦਰਸ਼ਨ ਸਿੰਘ ਦਰਸ਼ੀ, ਸਰਪੰਚ ਜਗਦੀਪ ਸਿੰਘ ਲਾਡਪੁਰ, ਪ੍ਰਦੀਪ ਸਿੰਘ ਕੰਜਾਰੀ, ਗੁਰਵਿੰਦਰ ਸਿੰਘ ਮੀਆਂਪੁਰ, ਅਨਿਲ ਬਾਂਸਲ ਸੀਐੱਚਟੀ, ਪ੍ਰਿੰਸੀਪਲ ਰਵਿੰਦਰ ਕੌਰ, ਗੁਰਪ੍ਰੀਤ ਸਿੰਘ ਫੈਜ਼ੁਲਾਪੁਰ, ਮਾ. ਹਰਜੀਤ ਸਿੰਘ ਗਰੇਵਾਲ, ਸੁਖਜੀਤ ਸਿੰਘ ਮਾਵੀ, ਜਰਨੈਲ ਸਿੰਘ ਮੀਡੀਆ ਕੋਆਰਡੀਨੇਟਰ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਪਿੰਡ ਵਾਸੀ ਹਾਜ਼ਰ ਸਨ।