Dera Sacha Sauda: (ਸੱਚ ਕਹੂੰ ਨਿਊਜ਼) ਸਰਸਾ। ਥ੍ਰੀ-ਇਨ ਵਨ ਐੱਮਐੱਸਜੀ ਭੰਡਾਰਾ ਤੇ ਡੇਰਾ ਸੱਚਾ ਸੌਦਾ ਰੂਹਾਨੀ ਸਥਾਪਨਾ ਮਹੀਨਾ ਅੱਜ 18 ਅਪਰੈਲ ਸ਼ੁੱਕਰਵਾਰ ਨੂੰ ਸਾਧ-ਸੰਗਤ ਆਪਣੇ-ਆਪਣੇ ਸੂਬੇ ਦੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰਾਂ ’ਚ ਮਨਾਵੇਗੀ। ਪਵਿੱਤਰ ਭੰਡਾਰਾ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਮੌਕੇ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ, ਸਰਸਾ ’ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ‘ਆਨਲਾਈਨ ਗੁਰੂਕੁਲ’ ਰਾਹੀਂ ਪਵਿੱਤਰ ਭੰਡਾਰੇ ਦਾ ਰੂਹਾਨੀ ਸਤਿਸੰਗ ਫਰਮਾਉਣਗੇ।
ਇਹ ਵੀ ਪੜ੍ਹੋ: Heart Check Up Camp: ਦਿਲ ਦੀਆਂ ਬਿਮਾਰੀਆਂ ਦੀ ਜਾਂਚ ਅਤੇ ਰੋਕਥਾਮ ਕੈਂਪ
ਭੰਡਾਰੇ ਸਬੰਧੀ ਸਾਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਪਾਣੀ, ਟ੍ਰੈਫਿਕ, ਪੰਡਾਲ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਭੰਡਾਰੇ ਸਬੰਧੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਮੌਕੇ ਲੋਕਾਂ ਨੂੰ ਨਸ਼ੇ ਤੇ ਬੁਰਾਈਆਂ ਛੱਡਣ ਦਾ ਪ੍ਰਣ ਵੀ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਮਾਨਵਤਾ ਭਲਾਈ ਦੇ ਕਾਰਜ ਵੀ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 18 ਅਪਰੈਲ 1960 ਨੂੰ ਚੋਲਾ ਬਦਲ ਕੇ ਆਪਣੇ ਆਪ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਨੌਜਵਾਨ ਸਰੂਪ ’ਚ ਪ੍ਰਗਟ ਕੀਤਾ। ਇਸ ਪਵਿੱਤਰ ਦਿਹਾੜੇ ਸਬੰਧੀ ਇਹ ਭੰਡਾਰਾ ਮਨਾਇਆ ਜਾ ਰਿਹਾ ਹੈ। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਹੁਣ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ (ਐੱਮਐੱਸਜੀ) ਦੇ ਰੂਪ ’ਚ ਲੋਕਾਂ ਦੇ ਨਸ਼ੇ ਤੇ ਬੁਰਾਈਆਂ ਛੁਡਵਾ ਕੇ ਮਾਨਵਤਾ ਭਲਾਈ ਦੇ ਕਾਰਜਾਂ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੇ ਜੀਵਨ ਨੂੰ ਖੁਸ਼ੀਆਂ ਨਾਲ ਮਹਿਕਾ ਰਹੇ ਹਨ। Dera Sacha Sauda