Police Station Longowal: ਲੌਂਗੋਵਾਲ, (ਹਰਪਾਲ)। ਥਾਣਾ ਸ਼ੇਰਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਬਲਵੰਤ ਸਿੰਘ ਬਲਿੰਗ ਨੇ ਥਾਣਾ ਲੌਂਗੋਵਾਲ ਵਿਖੇ ਬਤੌਰ ਐਸਐਚਓ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਪ੍ਰੈਸ ਮਿਲਣੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖਸ਼ਿਆ ਜਾਵੇਗਾ।
ਇਹ ਵੀ ਪੜ੍ਹੋ: IPL 2025: ਦੋ ਗੇਂਦਾਂ ’ਤੇ 2 ਵਾਰ ਫੜਿਆ ਗਿਆ ਹੈੱਡ ਦਾ ਕੈਚ, ਫਿਰ ਵੀ ਨਹੀਂ ਦਿੱਤਾ ਗਿਆ ਆਊਟ, ਹਾਰਦਿਕ-ਨੀਤਾ ਤੇ ਆਕਾਸ਼ ਅ…
ਇਲਾਕੇ ਅੰਦਰ ਅਮਨ ਸ਼ਾਂਤੀ ਨੂੰ ਕਾਇਮ ਰੱਖਿਆ ਜਾਵੇਗਾ। ਉਨਾਂ ਤਸਕਰਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਨਸ਼ਾ ਦੀ ਤਸਕਰੀ ਕਰਦਾ ਹੈ ਤਾਂ ਆਪਣੇ-ਆਪ ਹੀ ਆਤਮ ਸਮਰਪਣ ਕਰ ਦੇਵੇ ਨਹੀਂ ਤਾਂ ਪੁਲਿਸ ਵੱਲੋਂ ਪੂਰੀ ਸਖਤੀ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । Police Station Longowal