
ਫਾਜ਼ਿਲਕਾ ਪੁਲਿਸ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਚਨਬੱਧ
Fazilka News: (ਰਜਨੀਸ਼ ਰਵੀ) ਫਾਜ਼ਿਲਕਾ। ਸ੍ਰੀ ਗੌਰਵ ਯਾਦਵ ਡੀ.ਜੀ.ਪੀ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ, ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਗਿਆ ਹੈ।
ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਸ਼੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ
ਇਸੇ ਮੁਹਿੰਮ ਦੀ ਲੜੀ ਵਿੱਚ ਅੱਜ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੀਆਂ ਚਾਰ ਸਬ ਡਵੀਜਨਾਂ ਵਿੱਚ ਸਮੂਹ ਗ਼ਜ਼ਟਿਡ ਅਫਸਰਾਂ ਦੀ ਨਿਗਰਾਨੀ ਹੇਠ ਕਾਸੋ ਅਪਰੇਸ਼ਨ ਚਲਾਇਆ ਗਿਆ। ਜਿਸਦੇ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਅਤੇ ਟਿਕਾਣਿਆਂ ’ਤੇ ਵਿਆਪਕ ਛਾਪੇਮਾਰੀ ਕੀਤੀ ਗਈ। ਇਸ ਓਪਰੇਸ਼ਨ ਦੌਰਾਨ 06 ਗਜਟਿਡ ਅਫ਼ਸਰਾਂ ਦੀ ਨਿਗਰਾਨੀ ਹੇਠ ਕਰੀਬ 350 ਪੁਲਿਸ ਜਵਾਨ ਤਾਇਨਾਤ ਕੀਤੇ ਗਏ। ਮੁੱਖ ਅਫ਼ਸਰ ਥਾਣਿਆ, ਇੰਚਾਰਜ ਚੌਂਕੀਆਂ ਅਤੇ ਯੂਨਿਟਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਟਿਕਾਣਿਆਂ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਹ ਵੀ ਪੜ੍ਹੋ: Gond Katira Benefits: ਭਿਆਨਕ ਗਰਮੀ ’ਚ ਵੀ ਸਰੀਰ ਨੂੰ ਠੰਢਕ ਪ੍ਰਦਾਨ ਕਰੇਗਾ ਗੂੰਦ ਕਤੀਰਾ, ਜਾਣੋ ਇਸ ਦੇ ਚਮਤਕਾਰੀ ਫਾਇ…
ਇਸ ਦੌਰਾਨ ਫਾਜ਼ਿਲਕਾ ਪੁਲਿਸ ਵੱਲੋਂ ਕੁੱਲ 21 ਡਰੱਗ ਹੋਟਸਪੋਟਾਂ ’ਤੇ ਰੇਡ ਕੀਤੇ ਗਏ ਅਤੇ ਰੇਡ ਦੌਰਾਨ ਹਰੇਕ ਸ਼ੱਕੀ ਪੁਰਸ਼ ਨੂੰ ਚੈਕ ਕੀਤਾ ਗਿਆ ਅਤੇ ਰਾਊਂਡਅੱਪ ਕਰਕੇ ਪੁੱਛਗਿੱਛ ਵੀ ਕੀਤੀ ਗਈ। ਇਸ ਮੌਕੇ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ. ਫਾਜ਼ਿਲਕਾ ਵੱਲੋਂ ਇਹ ਅਪੀਲ ਕੀਤੀ ਗਈ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਲਈ ਇਸ ਜ਼ਿਲ੍ਹਾ ਵਿੱਚ ਕੋਈ ਥਾਂ ਨਹੀਂ ਹੈ। ਫਾਜ਼ਿਲਕਾ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਇਸ ਮੁਹਿੰਮ ਨੂੰ ਹੋਰ ਵੀ ਕਾਮਯਾਬ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਜੋ ਵੀ ਨਸ਼ਾ ਤਸਕਰੀ ਕਰੇਗਾ ਉਸ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। Fazilka News