
ਹਸਪਤਾਲਾਂ ਅੰਦਰ ਝਗੜਾ ਕਰਨ ਵਾਲਿਆਂ ਵਿਰੁੱਧ ਗੈਰ ਜ਼ਮਾਨਤੀ ਪਰਚੇ ਹੋਣਗੇ ਦਰਜ਼ ਹਰੇਕ
Punjab Health News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਇਲਾਜ ਕਰਨ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 5 ਹਜ਼ਾਰ ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ।
ਨਾਗਰਿਕ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸੁਵਿਧਾ ਦੇਣਾ ਰਾਜ ਸਰਕਾਰ ਦਾ ਇਤਿਹਾਸਕ ਫੈਸਲਾ :ਸਿਹਤ ਮੰਤਰੀ
ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜਾਇਜ਼ਾ ਲੈਣ ਅਤੇ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਲੜ੍ਹੇ ਜਾ ਰਹੇ ਯੁੱਧ ਨੂੰ ਜ਼ਮੀਨੀ ਪੱਧਰ ’ਤੇ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕੁਆਰਡੀਨੇਸ਼ਨ ਕਮੇਟੀਆਂ ਬਣਾਈਆਂ ਗਈਆਂ ਹਨ ਤਾਂ ਜੋ ਇਸ ਲਾਹਣਤ ਦੇ ਖਾਤਮੇ ਵਿੱਚ ਸਮੂਹ ਵਿਭਾਗ ਆਪਸੀ ਤਾਲਮੇਲ ਨਾਲ ਵਿਆਪਕ ਯੋਜਨਾ ਉਲੀਕ ਸਕਣ।
ਇਹ ਵੀ ਪੜ੍ਹੋ: Punjab Sikhya Kranti: ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦ…
ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਵੀ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਮਰੀਜ਼ਾਂ ਲਈ ਯੋਗਾ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ 21 ਅਪਰੈਲ ਤੋਂ ਵਿਆਪਕ ਪੱਧਰ ’ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। Punjab Health News
ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਐਸਪੀ (ਡੀ) ਰਾਕੇਸ਼ ਯਾਦਵ, ਐਸਡੀਐਮ ਬਸੀ ਪਠਾਣਾ ਹਰਬੀਰ ਕੌਰ, ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।