Moga News: ਮੋਗਾ (ਵਿੱਕੀ ਕੁਮਾਰ): ਮੋਗਾ ਦੇ ਪਿੰਡ ਮਹਿਮੇ ਵਾਲਾ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਤੇਜ਼ ਰਫਤਾਰ ਨਾਲ ਆ ਰਹੀ ਕਾਰ ਓਵਰਟੇਕ ਕਰਦੇ ਸਮੇਂ ਅਚਾਨਕ ਪਲਟ ਗਈ। ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਮੋਗਾ ਕੋਟ ਕਪੂਰਾ ਬਾਈਪਾਸ ਦੇ ਨਾਲ ਲੱਗਦੇ ਪਿੰਡ ਮਹਿਮ ਵਾਲਾ ਰੋਡ ‘ਤੇ ਇੱਕ ਕਾਰ ਨੂੰ ਓਵਰਟੇਕ ਕਰਦੇ ਸਮੇਂ ਸੰਤੁਲਨ ਗੁਆ ਬੈਠੀ ਅਤੇ ਪਲਟ ਗਈ, ਜਿਸ ਕਾਰਨ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਗੱਡੀ ਵਿੱਚ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। Moga News
Read Also : Sand Mining: ਰੇਤ ਮਾਈਨਿੰਗ ’ਤੇ ਭਖੀ ਸਿਆਸਤ, ‘ਆਪ’ ਤੇ ਭਾਜਪਾ ਆਹਮੋ-ਸਾਹਮਣੇ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਕਾਰ ਨੂੰ ਸਿੱਧਾ ਕੀਤਾ ਅਤੇ ਜ਼ਖਮੀਆਂ ਨੂੰ ਬਾਹਰ ਕੱਢਿਆ। ਸਮਾਜ ਸੇਵਾ ਸੁਸਾਇਟੀ ਦੇ ਕਰਮਚਾਰੀਆਂ ਨੇ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਕਾਰ ਸਵਾਰਾਂ ਵਿੱਚੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਦੂਜੇ ਦਾ ਇਲਾਜ ਸ਼ੁਰੂ ਕਰ ਦਿੱਤਾ। Moga News