ਭਾਰਤ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਹੋਣ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਿਤਾਇਆ ਖਦਸ਼ਾ

Faridkot News
ਭਾਰਤ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਹੋਣ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਿਤਾਇਆ ਖਦਸ਼ਾ

ਕਿਹਾ ਦੇਸ਼ ਦੀ ਕਿਸਾਨੀ ਦੇ ਨਾਲ ਨਾਲ ਡੇਅਰੀ ਤੇ ਪੋਲਟਰੀ ਫਾਰਮਿੰਗ ਦਾ ਧੰਦਾ ਕਰਨ ਵਾਲਿਆਂ ਨੂੰ ਚੁਣਨਾ ਹੋਵੇਗਾ ਸੰਘਰਸ਼ ਦਾ ਰਾਹ

Faridkot News: ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਡੱਲੇਵਾਲਾ ਵਿਖ਼ੇ ਕਿਸਾਨਾਂ ਦੇ ਚੱਲ ਰਹੇ ਮੋਰਚੇ ਤੋਂ ਕਿਸਾਨਾਂ ਨੂੰ ਸੰਬੋਧਿਤ ਹੁੰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਭਾਰਤ ਦੇਸ਼ ਦਾ ਇੱਕ ਵਪਾਰਕ ਵਫਦ ਇਹਨਾਂ ਦਿਨਾਂ ’ਚ ਡੈਪੂਟੇਸ਼ਨ ਤੇ ਅਮਰੀਕਾ ਗਿਆ ਹੋਇਆ ਹੈ। ਉਹਨਾਂ ਕਿਹਾ ਇਹਨਾਂ ਦਿਨਾਂ ’ਚ ਕਿਸਾਨੀ ਨੂੰ ਢਾਹ ਲਾਉਣ ਵਾਲੇ ਸਮਝੌਤੇ ਹੋ ਸਕਦੇ ਹਨ ਕਿਉਂਕਿ ਇਸ ਦੇ ਨਾਲ ਹੀ ਜੇਕਰ ਗੱਲ ਕਰੀਏ ਤਾਂ ਅਮਰੀਕਾ ਦੇਸ਼ ਦੇ ਵਾਈਸ ਪ੍ਰੈਜ਼ੀਡੈਂਟ ਵੀ ਇਨੀਂ ਦਿਨੀਂ ਭਾਰਤੀ ਦੌਰੇ ਤੇ ਆਏ ਹੋਏ ਹਨ। ਉਹਨਾਂ ਕਿਹਾ ਕਿ ਭਾਵੇਂ ਉਹਨਾਂ ਦੇ ਭਾਰਤ ਦੌਰੇ ਨੂੰ ਭਾਵੇਂ ਇੱਕ ਪਰਿਵਾਰਕ ਮਿਲਣੀ ਦਾ ਨਾਂਅ ਦਿੱਤਾ ਜਾ ਰਿਹਾ ਹੈ, ਪਰ ਦੇਸ਼ ਦਾ ਭਲਾ ਸੋਚਣ ਵਾਲੇ ਸਮੁੱਚੇ ਬੁਧੀਜੀਵੀ ਵਰਗ ਵੱਲੋਂ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਹ ਖਬਰ ਵੀ ਪੜ੍ਹੋ : Traffic Police: ਹੁਣ ਨਹੀਂ ਕੱਟਿਆ ਜਾਵੇਗਾ ਚਲਾਨ! ਅੱਜ ਹੀ Phone ’ਚ Download ਕਰੋ ਇਹ Apps

ਕਿ ਇਸ ਮੌਕੇ ਅੰਤਰਰਾਸ਼ਟਰੀ ਪੱਧਰ ਦੇ ਸਮਝੌਤੇ ਹੋ ਸਕਦੇ ਹਨ, ਜਿਸ ਨਾਲ ਦੇਸ਼ ਦੀ ਡੁੱਬ ਰਹੀ ਕਿਸਾਨੀ ਦੇ ਨਾਲ ਨਾਲ ਪੋਲਟਰੀ ਫਾਰਮਿੰਗ ਤੇ ਡੇਅਰੀ ਦੇ ਧੰਦੇ ਤੇ ਬਹੁਤ ਬੁਰਾ ਪ੍ਰਭਾਵ ਪਵੇਗਾ। ਉਹਨਾਂ ਕਿਹਾ ਕਿ ਪਿਛਲੇ ਸਮਝੌਤੇ ਅਨੁਸਾਰ ਇਸ ਸਾਲ ਦੇ ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਕਿਸਾਨੀ ਡੇਅਰੀ ਤੇ ਪੋਲਟਰੀ ਨਾਲ ਸਬੰਧਿਤ ਪ੍ਰੋਡਕਟਾਂ ਦਾ ਅਮਰੀਕਾ ਤੋਂ ਭਾਰਤ ਆਉਣ ਦਾ ਵੀ ਖਦਸ਼ਾ ਜਿਤਾਇਆ ਜਾ ਰਿਹਾ ਹੈ ਤੇ ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਘਾਟੇ ਦਾ ਸੌਦਾ ਬਣ ਚੁੱਕੀ ਕਿਸਾਨੀ ਦੇ ਨਾਲ ਨਾਲ ਡੇਅਰੀ ਫਾਰਮਿੰਗ ਦਾ ਤੇ ਪੋਲਟਰੀ ਫਾਰਮਿੰਗ ਦਾ ਧੰਦਾ ਕਰਨ ਵਾਲੇ ਕਿਸਾਨਾਂ ਦਾ ਧੰਦਾ ਵੀ ਠੱਪ ਹੋ ਕੇ ਰਹਿ ਜਾਵੇਗਾ। Faridkot News

ਉਹਨਾਂ ਕਿਸਾਨਾਂ ਦੇ ਨਾਲ ਹਰ ਵਰਗ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਸਮੇਂ ’ਚ ਦੇਸ਼ ਦੇ ਲੋਕਾਂ ਦਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਜਾਗਰੂਕ ਹੋ ਕੇ ਵੱਡੇ ਸੰਘਰਸ਼ ਲਈ ਤਿਆਰ ਹੋਣਾ ਪਵੇਗਾ। ਇਸ ਮੌਕੇ ਉਹਨਾਂ ਦੇ ਨਾਲ ਫ਼ਰੀਦਕੋਟ ਜ਼ਿਲ੍ਹੇ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਇੰਦਰਜੀਤ ਸਿੰਘ ਘਣੀਆਂ, ਗੁਰਾਂਦਿੱਤਾ ਸਿੰਘ ਬਾਜਾਖਾਨਾ,ਸਾਦਿਕ ਬਲਾਕ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਬਲਜਿੰਦਰ ਸਿੰਘ ਖਾਲਸਾ ਪ੍ਰਧਾਨ ਬਲਾਕ ਬਾਜਾਖਾਨਾ,ਵਿਪਨ ਸੇਖੋਂ ਪ੍ਰਧਾਨ ਕੋਟਕਪੂਰਾ, ਨਿਰਮਲ ਸਿੰਘ ਢਿਲਵਾਂ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ,ਕਰਮ ਸਿੰਘ ਖਾਲਸਾ ਘਣੀਆਂ, ਸੁਖਮੰਦਰ ਸਿੰਘ ਘਣੀਆਂ ਆਦਿ ਆਗੂ ਹਾਜਰ ਸਨ।