ਪੰਜਾਬ ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ | Barnala News
Barnala News: ਬਰਨਾਲਾ (ਗੁਰਪ੍ਰੀਤ ਸਿੰਘ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Barnala News
ਇਹ ਖਬਰ ਵੀ ਪੜ੍ਹੋ : ਭਾਰਤ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਹੋਣ ਦਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਿਤਾਇਆ ਖਦਸ਼ਾ
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ। ਕਿ ਉਸਨੇ ਸਾਲ 2023 ’ਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ’ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ’ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। Barnala News
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।