Punjab Bumper Wheat: ਪੰਜਾਬ ਐਤਕੀਂ ਕੇਂਦਰੀ ਪੂਲ ’ਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਕਟਾਰੂਚੱਕ

Punjab Bumper Wheat
Punjab Bumper Wheat: ਪੰਜਾਬ ਐਤਕੀਂ ਕੇਂਦਰੀ ਪੂਲ ’ਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਕਟਾਰੂਚੱਕ

ਕਿਹਾ! ਹਰੇਕ ਕਿਸਾਨ ਦੀ ਫਸਲ ਦੇ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ | Punjab Bumper Wheat

Punjab Bumper Wheat: (ਵਿੱਕੀ ਕੁਮਾਰ) ਮੋਗਾ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ। ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: Road Accident: ਦੋ ਟੈਂਕਰਾਂ ਅਤੇ ਇੱਕ ਸਰਕਾਰੀ ਬੱਸ ਦੀ ਟੱਕਰ, 20 ਤੋਂ ਵੱਧ ਜ਼ਖਮੀ

ਮੋਗਾ ਅਨਾਜ ਮੰਡੀ ਵਿਖੇ ਡਾਕਟਰ ਅਮਨਦੀਪ ਕੌਰ ਅਰੋੜਾ, ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਮਨਜੀਤ ਸਿੰਘ ਬਿਲਾਸਪੁਰ (ਤਿੰਨੋਂ ਵਿਧਾਇਕ) ਨਾਲ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ, ਉਹਨਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 44.50 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 5573 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ। Punjab Bumper Wheat

ਦਾਅਵਾ ਕੀਤਾ, ਸੂਬੇ ਵਿੱਚ 1864 ਖਰੀਦ ਕੇਂਦਰਾਂ ਵਿੱਚ ਚੱਲ ਰਹੀ ਨਿਰਵਿਘਨ ਖਰੀਦ ਪ੍ਰਕਿਰਿਆ

ਉਹਨਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1864 ਖਰੀਦ ਕੇਂਦਰ ਬਣਾਏ ਗਏ ਹਨ। ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ 8 ਲੱਖ ਕਿਸਾਨਾਂ ਨੇ ਜਿਨਸ ਲੈ ਕੇ ਆਉਣਾ ਹੈ। ਹੁਣ ਤੱਕ 1.5 ਲੱਖ ਕਿਸਾਨ ਆ ਚੁੱਕੇ ਹਨ। ਕਿਸਾਨ ਖੁਸ਼ੀ-ਖੁਸ਼ੀ ਮੰਡੀਆਂ ਵਿੱਚੋਂ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੇਵਾਈਜ਼ ਕੀਤੇ ਹਨ।

ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਆਮਦ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਅੱਜ ਤੱਕ 266442 ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਲਗਭਗ 202997 ਮੀਟਰਕ ਟਨ ਖਰੀਦੀ ਗਈ ਹੈ ਅਤੇ 270.79 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ ਹੈ। Punjab Bumper Wheat