Pahalgam Attack: ਪਹਿਲਗਾਮ ਹਮਲੇ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਸੱਦੀ ਮੀਟਿੰਗ

Pahalgam Attack
Pahalgam Attack: ਪਹਿਲਗਾਮ ਹਮਲੇ ਤੋਂ ਬਾਅਦ ਐਕਸ਼ਨ 'ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਸੱਦੀ ਮੀਟਿੰਗ

Pahalgam Attack: ਚੰਡੀਗੜ੍ਹ। ਬੀਤੇ ਦਿਨ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ ’ਤੇ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹਾਈ ਲੈਵਲ ਸਿਕਿਓਰਿਟੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਣ ਜਾ ਰਹੀ ਹੈ।

Read Also : Gold Price Today: ਸਿਖਰ ’ਤੇ ਪਹੁੰਚਣ ਤੋਂ ਬਾਅਦ ਹੇਠਾਂ ਆਈਆਂ ਸੋਨੇ ਦੀਆਂ ਕੀਮਤਾਂ

ਜਾਣਕਾਰੀ ਮੁਤਾਬਕ ਕਸ਼ਮੀਰ ਅੱਤਵਾਦੀ ਹਮਲੇ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਹ ਵੱਡੀ ਮੀਟਿੰਗ ਹੋਵੇਗੀ। ਮੀਟਿੰਗ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਰੱਖਣ ’ਤੇ ਜ਼ੋਰ ਦਿੱਤਾ ਜਾਵੇਗਾ। ਮੀਟਿੰਗ ਤੋਂ ਬਾਅਦ ਮਿਲੀ ਸੂਚਨਾ ਦੇ ਆਧਾਰ ’ਤੇ ਖਬਰ ਅਪਡੇਟ ਕੀਤੀ ਜਾਵੇਗੀ। Pahalgam Attack