Pahalgam Terror Attack: ਚੰਡੀਗੜ੍ਹ। ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਪਹਿਲਗਾਮ ਹਿੱਲ ਸਟੇਸ਼ਨ ’ਤੇ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਸਬੰਧੀ ਪੰਜਾਬ ’ਚ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਈ ਲੈਵਲ ਮੀਟਿੰਗ ਬੁੁਲਾਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟਾ ਸਥਾਨਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਧਾਰਮਿਕ ਸਥਾਨਾਂ ਦੀ ਵੀ ਸੁਰੱਖਿਆ ਵਧਾਉਣ ਦੀ ਵਿਵਸਥਾ ਕੀਤੀ ਗਈ ਹੈ। ਬੀਐਸਐਫ਼ ਨਾਲ ਤਾਲਮੇਲ ਕਰਕੇ ਹਰ ਤਰ੍ਹਾਂ ਦੇ ਹਾਲਾਤ ’ਤੇ ਨਜ਼ਰ ਰੱਖੀ ਜਾਵੇਗੀ। ਡਰੋਨ ਰਾਹੀਂ ਹੋਣ ਵਾਲੀ ਤਸਕਰੀ ਜਾਂ ਹਥਿਆਰਾਂ ਦੀ ਸਪਲਾਈ ਨੂੰ ਰੋਕਣਾ ਸਾਡਾ ਪਹਿਲਾ ਕੰਮ ਹੈ। Pahalgam Terror Attack
Read Also : Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ’ਤੇ ਭੜਕਿਆ ਗੰਭੀਰ ਦਾ ਗੁੱਸਾ
ਇਸ ਮੌਕੇ ਉਨ੍ਹਾਂ ਦੇ ਨਾਲ ਡੀਜੀਪੀ ਗੌਰਵ ਯਾਦਵ ਵੀ ਮੌਜ਼ੂਦ ਸਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੂਰੇ ਦੇਸ਼ ਦੀ ਸੁਰੱਖਿਆ ਦਾ ਕੰਮ ਕਰਦਾ ਹੈ। ਪੰਜਾਬ ਦੀ ਸੁਰੱਖਿਆ ਕਰਨਾ ਸਾਡਾ ਫਰਜ਼ ਹੈ। ਜਿਹੜੇ ਵੀ ਟੂਰਿਸਟ ਕਿਤੇ ਰੁਕੇ ਹੋਏ ਹਨ ਉਨ੍ਹਾਂ ਨੂੰ ਹੌਸਲਾ ਦੇਣਾ ਤੇ ਸੰਭਾਲਣਾ ਵੀ ਸਾਡਾ ਕੰਮ ਹੈ। ਦੇਸ਼ ਦੀ ਸੁਰੱਖਿਆ ਲਈ ਅਸੀਂ ਹਮੇਸ਼ਾ ਤਿਆਰ ਹਾਂ ਤੇ ਕਰਦੇ ਰਹਾਂਗੇ। ਇਹ ਸਿਰਫ਼ ਦੇਸ਼ ਨੂੰ ਡਰਾਉਣ ਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ। ਕੈਮਰੇ ਲੱਗੇ ਹੈਲਮੈਟ ਪਾ ਕੇ ਹਮਲਾ ਕੀਤਾ ਗਿਆ ਹੈ। ਇਹ ਸਿਰਫ਼ ਦੇਸ਼ ਵਿੱਚ ਦਹਿਸ਼ਤ ਫੈਲਾਉਣ ਦੀ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਅਲਰਟ ਹਾਂ ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ।