World Earth Day: ਭੂਗੋਲ ਵਿਭਾਗ ਵੱਲੋਂ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਇਆ ਸੈਮੀਨਾਰ 

World Earth Day
World Earth Day: ਭੂਗੋਲ ਵਿਭਾਗ ਵੱਲੋਂ ਵਿਸ਼ਵ ਧਰਤੀ ਦਿਵਸ ਮੌਕੇ ਕਰਵਾਇਆ ਸੈਮੀਨਾਰ 

World Earth Day: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਅੱਜ ਸਰਕਾਰੀ ਬ੍ਰਿਜਿੰਦਰਾ ਕਾਲਜ, ਫ਼ਰੀਦਕੋਟ ਦੇ ਪ੍ਰਿੰਸੀਪਲ ਰਾਜੀਵ ਕੁਮਾਰ ਸਹਿਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਵਾਈਸ ਪ੍ਰਿੰਸੀਪਲ ਡਾ. ਪੂਜਾ ਭੱਲਾ ਦੀ ਅਗਵਾਈ ਅਧੀਨ ਕਾਲਜ ਦੇ ਭੂਗੋਲ ਵਿਭਾਗ ਵੱਲੋਂ “ਵਿਸ਼ਵ ਧਰਤੀ ਦਿਵਸ” ਮੌਕੇ ਸੈਮੀਨਾਰ ਕਰਵਾਇਆ ਗਿਆ।

ਇਹ ਵੀ ਪੜ੍ਹੋ: Pahalgam Terror Attack: ਪੰਜਾਬ ’ਚ ਸੁਰੱਖਿਆ ਸਬੰਧੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਬਿਆਨ

ਇਸ ਮੌਕੇ ਪ੍ਰੋ. ਗੁਰਲਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਿਸ਼ਵ ਧਰਤੀ ਦਿਵਸ ਦੇ ਇਤਿਹਾਸ, ਮਹੱਤਤਾ ਅਤੇ ਵਰਤਮਾਨ ਸਮੇਂ ਵਿੱਚ ਧਰਤੀ ਉੱਪਰ ਮਨੁੱਖੀ ਗਤੀਵਿਧੀਆਂ ਕਰਕੇ ਦਰਪੇਸ਼ ਚੁਣੌਤੀਆਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਓਹਨਾਂ ਨੇ ਵਿਦਿਆਰਥੀਆਂ ਨੂੰ ਆਲਮੀ ਤਪਸ਼ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਮਨਿੰਦਰ ਕੌਰ ਵਿਰਕ ਨੇ ਬਾਖ਼ੂਬੀ ਨਿਭਾਈ। ਇਸ ਮੌਕੇ ਭੂਗੋਲ ਵਿਭਾਗ ਤੋਂ ਪ੍ਰੋ. ਨਵਦੀਪ ਸਿੰਘ, ਪ੍ਰੋ. ਅਰਮਿੰਦਰ ਸਿੰਘ, ਸ਼੍ਰੀ ਕੰਵਰਜੀਤ ਸਿੰਘ ( ਐੱਸ. ਐੱਲ. ਏ.) ਅਤੇ 70 ਦੇ ਕਰੀਬ ਵਿਦਿਆਰਥੀ ਹਾਜ਼ਰ ਸਨ। World Earth Day