Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ

Firing Ranchi
ਫਾਈਲ ਫੋਟੋ

ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ

Ludhiana Firing: ਪ੍ਰੋਗਰਾਮ ਦੌਰਾਨ ਫਾਇਰਿੰਗ ’ਚ ਇੱਕ ਵਿਅਕਤੀ ਦੀ ਮੌਤ(ਵਨਰਿੰਦਰ ਸਿੰਘ ਮਣਕੂ) ਲੁਧਿਆਣਾ। ਥਾਣਾ ਸਦਰ ਲੁਧਿਆਣਾ ਅਧੀਨ ਆਉਂਦੇ ਈਸ਼ਰ ਨਗਰ ਇਲਾਕੇ ਵਿੱਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਦੇਰ ਰਾਤ ਨੂੰ ਇੱਕ ਪ੍ਰੋਗਰਾਮ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪ੍ਰੋਗਰਾਮ ’ਚ ਆ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਦੌਰਾਨ ਇੱਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਥਾਣਾ ਸਦਰ ਦੇ ਇੰਚਾਰਜ ਅਵਤਾਰ ਸਿੰਘ ਸਿੰਘ ਨੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ 22/23 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਦੱਖਣੀ ਬਾਈਪਾਸ ਦੇ ਨਾਲ ਲੱਗਦੇ ਈਸ਼ਰ ਨਗਰ ਵਿੱਚ ਹੋਈ ਹੈ। ਜਿਸ ’ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਪ੍ਰੋਗਰਾਮ ਵਿੱਚ ਆ ਕੇ ਦਹਿਸ਼ਤ ਫੈਲਾਉਂਦੇ ਹੋਏ ਫਾਇਰਿੰਗ ਕਰ ਦਿੱਤੀ। ਡਾਕਟਰਾਂ ਮੁਤਾਬਿਕ ਹਸਪਤਾਲ ਪਹੁੰਚਦਿਆਂ ਹੀ ਗੋਲੀ ਲੱਗਣ ਨਾਲ ਜਖ਼ਮੀ ਹੋਏ ਵਿਅਕਤੀ ਮੌਤ ਹੋ ਗਈ।

ਇਹ ਵੀ ਪੜ੍ਹੋ: Drug Smugglers Arrested: ਸੀਆਈਏ ਜੈਤੋ ਨੇ ਪੋਸਤ ਨਾਲ ਭਰੇ ਕੈਂਟਰ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ। ਉਹਨਾਂ ਦੱਸਿਆ ਕਿ ਸੋਨੂੰ ਟਿਕੀ ਤੇ ਗੋਲਗੱਪੇ ਦੀ ਰੇਹੜੀ ਲਗਾਉਂਦਾ ਸੀ ਤੇ ਕੁੱਝ ਸਮਾਂ ਪਹਿਲਾ ਹੀ ਉਸ ਦਾ ਵਿਆਹ ਹੋਇਆ ਸੀ। ਉਹਨਾਂ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇੰਚਾਰਜ ਸਾਹਿਬ ਦਾ ਕਹਿਣਾ ਹੈ ਕਿ ਪੁਲਿਸ ਜਲਦ ਹੀ ਇਹਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।