Gautam Gambhir: ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ

Gautam Gambhir

Gautam Gambhir: ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕੇਟ ਟੀਮ ਦੇ ਮੌਜ਼ੂਦਾ ਮੁੱਖ ਕੋਚ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬੁੱਧਵਾਰ ਨੂੰ, ਆਈਐੱਸਆਈਐੱਸ ਕਸ਼ਮੀਰ ਨਾਮਕ ਇੱਕ ਮੇਲ ਆਈਡੀ ਤੋਂ ਦੋ ਮੇਲ ਪ੍ਰਾਪਤ ਹੋਏ। ਦੋਵਾਂ ’ਤੇ ਲਿਖਿਆ ਸੀ- ‘ਆਈ ਕਿਲ ਯੂ’। ਇਸ ਤੋਂ ਬਾਅਦ ਗੌਤਮ ਨੇ ਵੀਰਵਾਰ ਨੂੰ ਦਿੱਲੀ ਦੇ ਰਾਜੇਂਦਰ ਨਗਰ ਪੁਲਿਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ। ਗੰਭੀਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਹ ਉਸਦੇ ਪਰਿਵਾਰ ਤੇ ਨਜ਼ਦੀਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। ਗੰਭੀਰ ਨੂੰ ਨਵੰਬਰ 2021 ’ਚ ਵੀ ਇੱਕ ਧਮਕੀ ਭਰੀ ਈਮੇਲ ਮਿਲੀ ਸੀ। ਉਦੋਂ ਉਹ ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਸਨ। Gautam Gambhir

ਇਹ ਖਬਰ ਵੀ ਪੜ੍ਹੋ : Punjab: ਪੰਜਾਬ ਦੇ ਲੋਕਾਂ ਲਈ ਜ਼ਰੂਰੀ ਖਬਰ, 16 ਦਿਨਾਂ ਤੱਕ ਲੱਗੀ ਇਹ ਪਾਬੰਦੀ, ਪੜ੍ਹੋ…

ਗੰਭੀਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਸੀ ਨਿੰਦਾ | Gautam Gambhir

ਗੰਭੀਰ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਤੇ ਇਸਦਾ ਢੁਕਵਾਂ ਜਵਾਬ ਦੇਣ ਦੀ ਮੰਗ ਕੀਤੀ। ਗੰਭੀਰ ਨੇ ਆਪਣੇ ਐਕਸ ਅਕਾਊਂਟ ’ਤੇ ਲਿਖਿਆ ਸੀ ਕਿ ਮ੍ਰਿਤਕਾਂ ਦੇ ਪਰਿਵਾਰਾਂ ਲਈ ਪ੍ਰਾਰਥਨਾਵਾਂ। ਇਸ ਦੇ ਜ਼ਿੰਮੇਵਾਰ ਲੋਕਾਂ ਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ। ਮੰਗਲਵਾਰ ਨੂੰ ਪਹਿਲਗਾਮ ਦੀ ਬੈਸਰਨ ਘਾਟੀ ’ਚ ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ ’ਚ 26 ਸੈਲਾਨੀ ਮਾਰੇ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੀ ਇੱਕ ਸ਼ਾਖਾ, ਦ ਰੇਸਿਸਟੈਂਸ ਫਰੰਟ ਨੇ ਲਈ ਸੀ। Gautam Gambhir

ਟੀ20 ਵਿਸ਼ਵ ਕੱਪ 2024 ਤੋਂ ਬਾਅਦ ਭਾਰਤੀ ਟੀਮ ਦੇ ਮੁੱਖ ਕੋਚ ਹਨ ਗੰਭੀਰ

ਗੌਤਮ ਗੰਭੀਰ 2024 ਦੇ ਟੀ-20 ਵਿਸ਼ਵ ਕੱਪ ਤੋਂ ਬਾਅਦ ਟੀਮ ਇੰਡੀਆ ਦੇ ਮੁੱਖ ਕੋਚ ਹਨ। ਇਸ ਤੋਂ ਪਹਿਲਾਂ ਉਹ ਆਈਪੀਐਲ ਫਰੈਂਚਾਇਜ਼ੀ ਕੇਕੇਆਰ ਨਾਲ ਜੁੜੇ ਹੋਏ ਸਨ। ਗੰਭੀਰ ਦੀ ਅਗਵਾਈ ’ਚ, ਟੀਮ ਇੰਡੀਆ ਨੇ ਹਾਲ ਹੀ ’ਚ ਪਾਕਿਸਤਾਨ ਤੇ ਦੁਬਈ ’ਚ ਹੋਈ ਚੈਂਪੀਅਨਜ਼ ਟਰਾਫੀ ਆਪਣੇ ਨਾਂਅ ਕੀਤੀ ਹੈ। Gautam Gambhir