
Punjab Farmers NewsL ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ
Punjab Farmers News: ਫਾਜ਼ਿਲਕਾ (ਰਜਨੀਸ਼ ਰਵੀ)। ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਸਬੰਧੀ ਬੈਠਕ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੋਈ ਹੋਈ ਜਿਸ ਵਿੱਚ ਖੇਤੀਬਾੜੀ ਅਤੇ ਵੱਖ-ਵੱਖ ਵਿਭਾਗਾਂ ਦੇ ਕਲਸਟਰ ਅਫਸਰਾਂ ਵੱਲੋਂ ਸ਼ਿਰਕਤ ਕੀਤੀ ਗਈ। ਬੈਠਕ ’ਚ ਪੁੱਜੇ ਅਧਿਕਾਰੀਆਂ ਹਦਾਇਤ ਕੀਤੀ ਗਈ ਕਿ ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਕਰਕੇ ਉਹਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਨੇ ਕਿਹਾ ਕਿ ਉਹਨਾਂ ਪਿੰਡਾਂ ਦੀ ਸੂਚੀ ਵੀ ਬਣਾਈ ਜਾਵੇ ਜਿੱਥੇ ਹਾਲੇ ਕਣਕ ਦੀ ਕਟਾਈ ਹੋਣ ਵਾਲੀ ਬਾਕੀ ਹੈ ਤਾਂ ਜੋ ਉਥੇ ਕਣਕ ਦੀ ਫਸਲ ਨੂੰ ਅੱਗ ਦੇ ਨੁਕਸਾਨ ਤੋਂ ਬਚਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜਾਂ ਪਾਣੀ ਦੀਆਂ ਟੈਂਕੀਆਂ ਦਾ ਪ੍ਰੰਬਧ ਕੀਤਾ ਜਾ ਸਕੇ ਤਾਂ ਜੋ ਕਿਸੇ ਵੀ ਅਣਹੋਣੀ ਦੌਰਾਨ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਸਮੇਂ ਕਈ ਵਾਰ ਨੇੜੇ ਦੇ ਕਣਕ ਦੇ ਖੇਤਾਂ ਤੱਕ ਵੀ ਅੱਗ ਪਹੁੰਚ ਜਾਂਦੀ ਹੈ ਅਤੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ। Punjab Farmers News
ਇਸ ਤੋਂ ਬਿਨਾਂ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੇ ਪ੍ਰਦੂਸ਼ਣ ਦੇ ਨਾਲ-ਨਾਲ ਬਹੁਤ ਸਾਰੇ ਜੀਵ ਜੰਤੂ, ਮਿੱਤਰ ਕੀੜੇ ਅਤੇ ਖੇਤਾਂ ਦੇ ਰੁੱਖ ਵੀ ਸੜ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਤੋਂ ਤੂੜੀ ਬਣਾ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਡੀਐਮ ਕੰਵਰਜੀਤ ਸਿੰਘ ਮਾਨ, ਡੀਐਸਪੀ ਰਾਕੇਸ਼ ਕੁਮਾਰ, ਡੀਡੀਪੀਓ ਨੀਰੂ ਗਰਗ, ਐਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਨੀਸ਼ ਕੁਮਾਰ, ਬੀਡੀਪੀਓ ਅੰਤਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਮਮਤਾ, ਬਲਾਕ ਖੇਤੀਬਾੜੀ ਅਫ਼ਸਰ ਬਲਦੇਵ ਸਿੰਘ ਵੀ ਹਾਜ਼ਰ ਸਨ।