
ਗੁਰਦੇਵ ਸਿੰਘ ਦੇਵ ਮਾਨ ਹਲਕਾ ਵਿਧਾਇਕ ਨਾਭਾ ਵੱਲੋਂ ਨਵੇਂ ਸਮਾਰਟ ਕਮਰੇ ਦਾ ਉਦਘਾਟਨ
Punjab Government Schools: (ਸੁਸ਼ੀਲ ਕੁਮਾਰ) ਭਾਦਸੋਂ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸ੍ਰੀ ਨਗਰ ਵਿਖੇ ਬਣੇ ਨਵੇਂ ਸਮਾਰਟ ਕਮਰੇ ਦਾ ਉਦਘਾਟਨ ਗੁਰਦੇਵ ਸਿੰਘ ਦੇਵ ਮਾਨ ਹਲਕਾ ਵਿਧਾਇਕ ਨਾਭਾ ਵੱਲੋਂ ਕੀਤਾ ਗਿਆ।
ਇਹ ਵੀ ਪੜ੍ਹੋ: Yudh Nashe Virudh: ਸੁਨਾਮ ‘ਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ
ਇਸ ਦੌਰਾਨ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ-ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੌਰਾਨ ਚੇਅਰਮੈਨ ਇੰਪਰੂਵਮੈਂਟ ਟਰਸਟ ਨਾਭਾ ਸੁਰਿੰਦਰ ਪਾਲ ਸ਼ਰਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਇਸ ਸਮੇਂ ਸਰਕਾਰੀ ਸਕੂਲ ਪ੍ਰੋਜੈਕਟਰ, ਉੱਚ ਕੋਟੀ ਦੇ ਮਜ਼ਬੂਤ ਡੈਸਕ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹੋਏ ਹਨ, ਜਿਸ ਨਾਲ ਵਿਦਿਆਰਥੀਆਂ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ।
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੇ ਫੰਡ ਜਾਰੀ ਕੀਤੇ

ਉਨ੍ਹਾਂ ਸਮੂਹ ਮਾਤਾ-ਪਿਤਾ ਅਤੇ ਸਮਾਜਿਕ ਭਾਈਚਾਰੇ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਇਸ ਸਮੇਂ ਸਟੇਟ ਐਵਾਰਡੀ ਜਗਜੀਤ ਸਿੰਘ ਨੌਹਰਾ ਬੀਪੀਈਓ ਭਾਦਸੋਂ ਵੱਲੋਂ ਪੁੱਜੀਆਂ ਸਖਸੀਅਤ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਟੇਜ ਦਾ ਸੰਚਾਲਣ ਮਾਸਟਰ ਸਤਨਾਮ ਸਿੰਘ ਅਤੇ ਸਤਵੀਰ ਸਿੰਘ ਰਾਏ ਵੱਲੋਂ ਕੀਤਾ ਗਿਆ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ,ਮਨਪ੍ਰੀਤ ਸਿੰਘ ਧਾਰੋਂਕੀ, ਭੁਪਿੰਦਰ ਸਿੰਘ ਕੱਲਰਮਾਜਰੀ, ਅਮਰੀਕ ਸਿੰਘ, ਰਾਮਕ੍ਰਿਸ਼ਨ, ਸਰਪੰਚ ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ ਪੰਚ, ਪਰਦੂਮਣ ਸਿੰਘ ਸਾਬਕਾ ਸਰਪੰਚ, ਜਿੰਦਰ ਕੌਰ,ਰਾਜਪਾਲ ਕੌਰ, ਪਵਨਪ੍ਰੀਤ ਸਿੰਘ ਗਰਚਾ, ਹੈੱਡ ਟੀਚਰ ਸਰਬਜੀਤ ਕੌਰ, ਲਖਵਿੰਦਰ ਸਿੰਘ, ਰਾਣੀ, ਜਸਪ੍ਰੀਤ ਸਿੰਘ ਸੀ ਐਚ ਟੀ, ਗੁਰਪ੍ਰੀਤ ਸਿੰਘ ਪੰਧੇਰ, ਜਸਪਾਲ ਸਿੰਘ ਚਹਿਲ ਇਸ ਤੋਂ ਇਲਾਵਾ ਸਟੇਟ ਐਵਾਰਡੀ ਮਾਸਟਰ ਗੁਰਮੀਤ ਸਿੰਘ ਨਿਰਮਾਣ ਆਦਿ ਹਾਜ਼ਰ ਸਨ। Punjab Government Schools