Punjab News: ਪੰਜਾਬ ਦੇ ਸਰਪੰਚਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫਾ, ਜਾਣੋ

Punjab News
Punjab News: ਪੰਜਾਬ ਦੇ ਸਰਪੰਚਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫਾ, ਜਾਣੋ

Punjab News: ਪੰਜਾਬ ਦੇ ਸਰਪੰਚਾਂ ਨੂੰ ਹੁਣ ਮਿਲੇਗਾ ਵਾਧੂ ਮਾਣ-ਭੱਤਾ, 1200 ਤੋਂ ਕੀਤਾ 2 ਹਜ਼ਾਰ ਰੁਪਏ

Punjab News: (ਅਸ਼ਵਨੀ ਚਾਵਲਾ) ਚੰਡੀਗੜ੍ਹ । ਪੰਜਾਬ ਦੇ ਸਰਪੰਚਾਂ ਨੂੰ ਮਿਲਣ ਵਾਲੇ ਮਾਣ ਭੱਤੇ ਵਿੱਚ 66 ਫੀਸਦੀ ਵਾਧਾ ਕਰਦੇ ਹੋਏ ਪੰਜਾਬ ਸਰਕਾਰ ਵਲੋਂ 1200 ਰੁਪਏ ਤੋਂ ਵਧਾ ਕੇ 2 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਮਾਣ ਭੱਤੇ ਵਿੱਚ ਕੀਤੇ ਗਏ ਇਜਾਫ਼ੇ ਦਾ ਐਲਾਨ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤ ਦਿਵਸ ਮੌਕੇ ਚੰਡੀਗੜ੍ਹ ਵਿਖੇ ਕੀਤਾ ਗਿਆ ਹੈ। ਇਸ ਨਾਲ ਹੀ ਪੰਜਾਬ ਦੇ ਪਿੰਡਾਂ ਦੀ ਪੰਚਾਇਤਾਂ ਨੂੰ ਨਸ਼ੇ ਵਿਰੁੱਧ ਕੰਮ ਕਰਨ ’ਤੇ ਵੱਡੇ ਪੱਧਰ ’ਤੇ ਗ੍ਰਾਂਟਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab Government Schools: ਸਿੱਖਿਆਂ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ : ਦੇਵ ਮਾਨ

ਪੰਚਾਇਤ ਦਿਵਸ ਸਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਪਿੰਡ ਆਪਣੇ ਆਪ ਨੂੰ ਨਸ਼ਾ ਮੁਕਤ ਪਿੰਡ ਐਲਾਨੇਗਾ, ਉਸ ਨੂੰ ਹੋਰ ਅਤਿ-ਆਧੁਨਿਕ ਸਹੂਲਤਾਂ ਤੋਂ ਇਲਾਵਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਨਸ਼ਾ ਮੁਕਤ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਨਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਰਪੰਚਾਂ ਨੂੰ ਇਸ ਨੇਕ ਕਾਰਜ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸਰਗਰਮ ਜਨਤਕ ਸਹਿਯੋਗ ਨਾਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਦਾ ਸਫ਼ਾਇਆ ਕੀਤਾ ਜਾ ਸਕੇ।

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ

ਇਸ ਦੌਰਾਨ ਇਕ ਮਹੱਤਵਪੂਰਨ ਫੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਪੰਚਾਂ ਨੂੰ ਚੁਣੇ ਜਾਣ ਵਾਲੇ ਦਿਨ ਤੋਂ ਹੀ 2000 ਰੁਪਏ ਪ੍ਰਤੀ ਮਹੀਨਾ ਮਾਣ-ਭੱਤਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪਿਛਲੇ ਸਰਪੰਚਾਂ ਨੂੰ 1200 ਰੁਪਏ ਮਾਣ-ਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਫੈਸਲਾ ਕਦੇ ਵੀ ਅਮਲ ਵਿੱਚ ਨਹੀਂ ਆਇਆ ਅਤੇ ਸਰਪੰਚਾਂ ਨੂੰ ਇਸ ਇੱਧਰ-ਉੱਧਰ ਭਟਕਣ ਲਈ ਮਜਬੂਰ ਹੋਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 2000 ਰੁਪਏ ਦਾ ਇਹ ਮਾਣ-ਭੱਤਾ ਨਿਯਮਤ ਅਤੇ ਸਥਾਈ ਹੋਵੇਗਾ। Punjab News