Gautam Gambhir Threat: ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

Gautam Gambhir Threat
Gautam Gambhir Threat: ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ, ਪੁਲਿਸ ਵੱਲੋਂ ਪੁੱਛਗਿੱਛ ਜਾਰੀ

Gautam Gambhir Threat: ਨਵੀਂ ਦਿੱਲੀ (ਏਜੰਸੀ)। ਭਾਰਤੀ ਕ੍ਰਿਕੇਟ ਟੀਮ ਦੇ ਮੁੱਖ ਕੋਚ ਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਹੋ ਗਈ ਹੈ। ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਨੇ ਕਿਹਾ ਕਿ ਗੰਭੀਰ ਨੂੰ ਧਮਕੀ ਦੇਣ ਵਾਲਾ ਵਿਅਕਤੀ ਗੁਜਰਾਤ ਦਾ ਰਹਿਣ ਵਾਲਾ ਹੈ। ਉਸਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਗੰਭੀਰ ਨੂੰ ‘ਆਈਐੱਸਆਈਏਐੱਸ ਕਸ਼ਮੀਰ’ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਸਨੂੰ ਦੋ ਧਮਕੀ ਭਰੇ ਈਮੇਲ ਮਿਲੇ। ਇੱਕ ਈਮੇਲ ਦੁਪਹਿਰ ਨੂੰ ਆਈ ਤੇ ਦੂਜੀ ਸ਼ਾਮ ਨੂੰ। ਦੋਵਾਂ ’ਤੇ ‘ਆਈ ਕਿਲ ਯੂ’ ਲਿਖਿਆ ਹੋਇਆ ਸੀ। Gautam Gambhir Threat

ਇਹ ਖਬਰ ਵੀ ਪੜ੍ਹੋ : Pahalgam Terror Attack: ਹੱਥਾਂ ਦੀ ਮਹਿੰਦੀ ਦਾ ਰੰਗ ਅਜੇ ਪਿਆ ਨਹੀਂ ਸੀ ਫਿੱਕਾ, ਪੇਕੇ ਭੇਜਣ ਦਾ ਜਾਰੀ ਹੋਇਆ ਫਰਮਾਨ

ਮਾਨਸਿਕ ਸਿਹਤ ਸਮੱਸਿਆਵਾਂ ਤੋਂ ਪੀੜਤ ਹੈ ਵਿਅਕਤੀ | Gautam Gambhir Threat

ਇਹ ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਨੇ ਕਿਹਾ- ਕ੍ਰਿਕਟਰ ਗੌਤਮ ਗੰਭੀਰ ਨੂੰ ਧਮਕੀ ਭਰੇ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ 21 ਸਾਲਾ ਜਿਗਨੇਸ਼ ਸਿੰਘ ਪਰਮਾਰ ਵਜੋਂ ਹੋਈ ਹੈ, ਜੋ ਗੁਜਰਾਤ ਦਾ ਰਹਿਣ ਵਾਲਾ ਹੈ। ਉਸ ਨੂੰ ਕੇਂਦਰੀ ਜ਼ਿਲ੍ਹਾ ਪੁਲਿਸ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਗਈ ਹੈ। ਉਹ ਇੱਕ ਇੰਜੀਨੀਅਰਿੰਗ ਵਿਦਿਆਰਥੀ ਹੈ ਜਿਸਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਹ ਮਾਨਸਿਕ ਸਿਹਤ ਸਮੱਸਿਆਵਾਂ ਤੋਂ ਪੀੜਤ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।