Jammu kashmir ’ਚ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਪੜ੍ਹੋ…

Jammu kashmir News
Jammu kashmir ’ਚ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਪੜ੍ਹੋ...

ਸ਼੍ਰੀਨਗਰ (ਏਜੰਸੀ)। ਪੂਰਾ ਭਾਰਤ 22 ਅਪਰੈਲ 2025 ਦੇ ਦਿਨ ਨੂੰ ਨਹੀਂ ਭੁੱਲ ਸਕਦਾ ਕਿਉਂਕਿ ਉਸ ਦਿਨ ਕਾਇਰ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ’ਚ ਸੈਲਾਨੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਣ ਤੋਂ ਬਾਅਦ ਮਾਰ ਦਿੱਤਾ ਸੀ। ਇਸ ਕਾਰਨ, 28 ਅਪ੍ਰੈਲ ਨੂੰ ਵਿਧਾਨ ਸਭਾ ਦਾ ਇੱਕ ਦਿਨ ਦਾ ਸੈਸ਼ਨ ਬੁਲਾਇਆ ਗਿਆ ਹੈ। ਇਹ ਸੈਸ਼ਨ ਜੰਮੂ ’ਚ ਬੁਲਾਇਆ ਗਿਆ ਹੈ ਜੋ ਕੱਲ੍ਹ ਸਵੇਰੇ 10.30 ਵਜੇ ਸ਼ੁਰੂ ਹੋਵੇਗਾ। ਹੁਣ ਵੇਖਣਾ ਇਹ ਹੈ ਕਿ ਇਸ ਸੈਸ਼ਨ ’ਚ ਕੀ ਹੁੰਦਾ ਹੈ। ਜ਼ਿਕਰਯੋਗ ਹੈ ਕਿ ਇਸ ਸੈਸ਼ਨ ’ਚ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੂੰ ਮੁੱਖ ਮੁੱਦਾ ਬਣਾਇਆ ਜਾਵੇਗਾ, ਜਿਸ ’ਚ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਜੰਮੂ-ਕਸ਼ਮੀਰ ’ਚ ਸ਼ਾਂਤੀ ਬਹਾਲ ਕਰਨ ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਪਾਵਾਂ ’ਤੇ ਜ਼ੋਰ ਦਿੱਤਾ ਜਾਵੇਗਾ।

ਇਹ ਖਬਰ ਵੀ ਪੜ੍ਹੋ : Mandsaur News: ਮੰਦਸੌਰ ’ਚ ਬਾਈਕ ਨਾਲ ਟਕਰਾ ਖੂਹ ’ਚ ਡਿੱਗੀ ਕਾਰ, 6 ਦੀ ਮੌਤ, ਬਚਾਉਣ ਗਏ ਵਿਅਕਤੀ ਦੀ ਵੀ ਮੌਤ