Punjab News: ਲਹਿਰਾਗਾਗਾ (ਰਾਜ ਸਿੰਗਲਾ)। ਨੇੜਲੇ ਪਿੰਡ ਢੀਂਡਸਾ ਦੇ ਕਿਸਾਨ ਬੂਟਾ ਸਿੰਘ ਨੇ ਆਰਥਿਕ ਤੰਗੀ ਕਾਰਨ ਆਪਣੇ ਘਰ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਬੂਟਾ ਸਿੰਘ ਪਿਛਲੇ ਕੁਝ ਦਿਨ ਤੋਂ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਉਸ ਨੇ ਅਪਜ ਆਪਣੇ ਘਰ ਕੋਈ ਕੀਟਨਾਸ਼ਕ ਦਵਾਈ ਪੀ ਲਈ ਤਾਂ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਮਿ੍ਰਤਕ ਆਪਣੇ ਪਿੱਛੇ ਪਤਨੀ, ਇੱਕ ਪੁੱਤਰ, ਇੰਕ ਬੇਟੀ ਛੱਡ ਗਿਆ ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਿ੍ਰਤਕ ਦੇ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਤੇ ਮਿ੍ਰਤਕ ਪਰਿਵਾਰ ਨੂੰ 5 ਲੱਖ ਦੀ ਆਰਥਿਕ ਸਹਾਇਤਾ ਦਿੱਤੀ ਜਾਵੇ।
ਇਹ ਖਬਰ ਵੀ ਪੜ੍ਹੋ : Patiala News: ਰੇਲਵੇ ਪੁਲਿਸ ਵੱਲੋਂ ਮਹਿਲਾ ਯਾਤਰੀ ਕੋਲੋਂ 1 ਕਿਲੋ ਅਫ਼ੀਮ ਬਰਾਮਦ