Kolkata Rituraj Hotel Fire: ਕੋਲਕਾਤਾ (ਏਜੰਸੀ)। ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਏਰੀਆ ’ਚ ਮੰਗਲਵਾਰ ਰਾਤ ਨੂੰ ਇੱਕ ਹੋਟਲ ’ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਤੇ 13 ਜ਼ਖਮੀ ਹੋ ਗਏ। ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। 22 ਲੋਕਾਂ ਨੂੰ ਬਚਾਇਆ ਗਿਆ ਹੈ। ਪੁਲਿਸ ਅਨੁਸਾਰ ਮ੍ਰਿਤਕਾਂ ’ਚ 2 ਔਰਤਾਂ ਤੇ ਇੱਕ ਬੱਚਾ ਸ਼ਾਮਲ ਹੈ। ਇਸ ਦੇ ਨਾਲ ਹੀ, 11 ਮ੍ਰਿਤਕਾਂ ’ਚੋਂ 8 ਪੁਰਸ਼ਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਕਮਿਸ਼ਨਰ ਮਨੋਜ ਵਰਮਾ ਨੇ ਦੱਸਿਆ ਕਿ ਰਿਤੁਰਾਜ ਹੋਟਲ ’ਚ ਰਾਤ ਲਗਭਗ 8:15 ਵਜੇ ਅੱਗ ਲੱਗੀ। Kolkata Rituraj Hotel Fire
ਇਹ ਖਬਰ ਵੀ ਪੜ੍ਹੋ : Indian Railway News: ਟਰੇਨ ’ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ, 21 ਮਈ ਤੱਕ ਹੋ ਗਿਆ ਵੱਡਾ ਐਲਾਨ
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਤੇ ਪੁਲਿਸ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਹੁਣ ਤੱਕ 14 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਹਾਦਸੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਬਣਾਈ ਗਈ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹੋਟਲ ਦੀ ਚੌਥੀ ਮੰਜ਼ਿਲ ’ਤੇ ਲੱਗੇ ਬਿਜਲੀ ਮੀਟਰ ’ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਸੀ। ਮੌਕੇ ’ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਕਈ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਹੋਟਲ ਦੀ ਛੱਤ ਤੇ ਖਿੜਕੀਆਂ ਤੋਂ ਛਾਲ ਮਾਰਦੇ ਵੇਖਿਆ ਗਿਆ। Kolkata Rituraj Hotel Fire